ਫ਼ਿਰੋਜ਼ਪੁਰ ‘ਚ ਨਹਿਰ ਕਿਨਾਰੇ ਦਰੱਖਤ ਨਾਲ ਲਟਕਦੀਆਂ ਮਿਲੀਆਂ ਨੋਜਵਾਨ ਜੋੜੇ ਦੀਆਂ ਲਾਸ਼ਾਂ
ਇਲਾਕੇ ਵਿੱਚ ਸਨਸਨੀ ਵਾਲਾ ਮਾਹੌਲ
ਫ਼ਿਰੋਜ਼ਪੁਰ 18 ਅਪ੍ਰੈਲ (ਵਿਸ਼ਵ ਵਾਰਤਾ)- ਫ਼ਿਰੋਜ਼ਪੁਰ ਦੇ ਇੱਕ ਪਿੰਡ ਵਿੱਚ ਅੱਜ ਸਵੇਰੇ ਇੱਕ ਨੌਜਵਾਨ ਮੁੰਡੇ ਅਤੇ ਕੁੜੀ ਦੀਆਂ ਲਾਸ਼ਾਂ ਨਹਿਰ ਦੇ ਕੰਢੇ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਇਸ ਸਬੰਧੀ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਮਾਮਲਾ ਕਤਲ ਦਾ ਹੈ ਜਾਂ ਫਿਰ ਖੁਦਕੁਸ਼ੀ ਦਾ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਅੱਜ ਸਵੇਰੇ ਲੋਕਾਂ ਨੇ ਦੇਖਿਆ ਕਿ ਪਿੰਡ ਹੰਸਾਟੇ ਤੋਂ ਸੂਬਾ ਕਦੀਮ ਨੂੰ ਜਾਣ ਵਾਲੀ ਲਿੰਕ ਸੜਕ ’ਤੇ ਨਹਿਰ ਦੇ ਕੰਢੇ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਲਟਕ ਰਹੀਆਂ ਸਨ ਅਤੇ ਦੋਵਾਂ ਦੇ ਗਲਾਂ ’ਚ ਫੰਦੇ ਸਨ। ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਭੇਜ ਦਿੱਤਾ ਹੈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।