ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਵੱਲੋਂ ਪਾਕਿਸਤਾਨ ਨੂੰ ਰਾਹਤ,ਗ੍ਰੇਅ ਲਿਸਟ ਵਿੱਚੋਂ ਆਇਆ ਬਾਹਰ
ਚੰਡੀਗੜ੍ਹ 22 ਅਕਤੂਬਰ(ਵਿਸ਼ਵ ਵਾਰਤਾ)- ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (FATF) ਤੋਂ ਵੱਡੀ ਰਾਹਤ ਮਿਲੀ ਹੈ। ਅੰਤਰਰਾਸ਼ਟਰੀ ਨਿਗਰਾਨੀ ਏਜੰਸੀ ਨੇਪਾਕਿਸਤਾਨ ਨੂੰ ਗ੍ਰੇ ਸੂਚੀ ਤੋਂ ਹਟਾ ਦਿੱਤਾ ਹੈ।ਦੱਸ ਦਈਏ ਕਿ ਪਾਕਿਸਤਾਨ ਨੂੰ 2018 ਵਿੱਚ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਨਿਗਰਾਨੀ ਏਜੰਸੀ ਦਾ ਦਾਅਵਾ ਹੈ ਕਿ ਪਾਕਿਸਤਾਨ ਨੇ ਅੱਤਵਾਦੀ ਫੰਡਿੰਗ ਅਤੇ ਮਨੀ ਲਾਂਡਰਿੰਗ ਦੀ ਆਪਣੀ ਸਮੱਸਿਆ ਨੂੰ ਠੀਕ ਕਰ ਲਿਆ ਹੈ। FATF ਦੀ ਗ੍ਰੇ ਲਿਸਟ ‘ਚ ਹੋਣ ਕਾਰਨ ਪਾਕਿਸਤਾਨ ਨੂੰ ਅੰਤਰਰਾਸ਼ਟਰੀ ਬੈਂਕਾਂ ਅਤੇ ਹੋਰ ਸੰਸਥਾਵਾਂ ਤੋਂ ਕਿਸੇ ਤਰ੍ਹਾਂ ਦਾ ਆਰਥਿਕ ਸਮਰਥਨ ਨਹੀਂ ਮਿਲ ਰਿਹਾ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਐਫਏਟੀਐਫ ਦੀ ਇੱਕ ਸੰਸਥਾ ਇੰਟਰਨੈਸ਼ਨਲ ਕੋਆਪ੍ਰੇਸ਼ਨ ਰਿਵਿਊ ਗਰੁੱਪ (ਆਈਸੀਆਰਜੀ) ਫੈਸਲਾ ਕਰਦਾ ਹੈ ਕਿ ਕਿਸੇ ਦੇਸ਼ ਨੂੰ ਗ੍ਰੇ ਸੂਚੀ ਵਿੱਚ ਰੱਖਣਾ ਹੈ ਜਾਂ ਨਹੀਂ। ਗ੍ਰੇ ਲਿਸਟ ‘ਚ ਹੋਣ ਕਾਰਨ ਪਾਕਿਸਤਾਨ ਨੂੰ IMF, ਵਰਲਡ ਬੈਂਕ ਅਤੇ ਏਸ਼ੀਆ ਡਿਵੈਲਪਮੈਂਟ ਬੈਂਕ ਤੋਂ ਮਦਦ ਮਿਲਣੀ ਮੁਸ਼ਕਿਲ ਹੋ ਰਹੀ ਸੀ। ਇਸ ਲਿਸਟ ਵਿੱਚ ਚ ਉਹ ਦੇਸ਼ ਸ਼ਾਮਲ ਹਨ ਜੋ ਮਨੀ ਲਾਂਡਰਿੰਗ ਅਤੇ ਅੱਤਵਾਦੀ ਸਮੂਹਾਂ ਨੂੰ ਫੰਡਿੰਗ ਨੂੰ ਰੋਕਣ ਵਿੱਚ ਅਸਫਲ ਰਹੇ ਹਨ। ਗ੍ਰੇ ਲਿਸਟ ‘ਚ ਆਉਣ ਕਾਰਨ ਪਾਕਿਸਤਾਨ ਨੂੰ ਹਰ ਸਾਲ 10 ਅਰਬ ਡਾਲਰ ਤੋਂ ਜ਼ਿਆਦਾ ਦਾ ਨੁਕਸਾਨ ਹੋ ਰਿਹਾ ਸੀ।