ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਨਸ਼ਾ ਅਤੇ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ 1700 ਨਸ਼ੀਲੇ ਕੈਪਸੂਲ, 120 ਨਸ਼ੀਲੀਆਂ ਗੋਲੀਆਂ, 20 ਗਰਾਮ ਹੈਰੋਇਨ, 10 ਬੋਤਲਾਂ ਸ਼ਰਾਬ ਅਤੇ 230 ਲੀਟਰ ਲਾਹਣ ਸਮੇਤ 06 ਦੋਸ਼ੀ ਕੀਤੇ ਕਾਬੂ
ਫਾਜਿਲਕਾ, 18 ਜੂਨ (ਵਿਸ਼ਵ ਵਾਰਤਾ):- ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਸ਼ਾ ਅਤੇ ਸ਼ਰਾਬ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਖਿਲਾਫ ਸਖਤ ਐਕਸ਼ਨ ਲਿਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਵੱਖ ਵੱਖ ਪੁਲਿਸ ਪਾਰਟੀਆਂ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 20 ਗਰਾਮ ਹੈਰੋਇਨ, 1700 ਨਸ਼ੀਲੇ ਕੈਪਸੂਲ, 120 ਨਸ਼ੀਲੀਆਂ ਗੋਲੀਆਂ ,10 ਬੋਤਲਾਂ ਸ਼ਰਾਬ ਅਤੇ 230 ਲੀਟਰ ਲਾਹਣ ਸਮੇਤ 06 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਐਸ.ਆਈ ਗੁਰਦੀਪ ਸਿੰਘ ਇੰਚਾਰਜ ਸੀ.ਆਈ.ਏ—2 ਕੈਂਪ ਐਟ ਅਬੋਹਰ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਮਨਜੀਤ ਸਿੰਘ ਵੱਲੋਂ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੌਰਾਨ ਰਾਹੁਲ ਪੁੱਤਰ ਓਮ ਪ੍ਰਕਾਸ਼ ਵਾਸੀ ਗਲੀ ਨੰਬਰ 13 ਠਾਕਰ ਅਬਾਦੀ ਅਬੋਹਰ ਨੂੰ ਕਾਬੂ ਕਰਕੇ ਉਸ ਪਾਸੋਂ 20 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 63 ਮਿਤੀ 17—6—2024 ਜੁਰਮ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ—2 ਅਬੋਹਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਐਸ.ਆਈ ਗੁਰਦੀਪ ਸਿੰਘ ਇੰਚਾਰਜ ਸੀ.ਆਈ.ਏ—2 ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੌਰਾਨ ਮੰਗਤ ਸਿੰਘ ਉਰਫ ਰਾਜੂ ਪੁੱਤਰ ਪ੍ਰੀਤਮ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਅਬੋਹਰ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਉਸ ਪਾਸੋਂ 800 ਨਸ਼ੀਲੇ ਕੈਪਸੂਲ ਅਤੇ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜਿਸਦੇ ਖਿਲਾਫ ਮੁਕੱਦਮਾ ਨੰਬਰ 115 ਮਿਤੀ 17—6—2024 ਜੁਰਮ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ—1 ਅਬੋਹਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਕਾਬੂ ਕੀਤੇ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਇਸੇ ਤਰਾਂ ਇੰਸਪੈਕਟਰ ਨਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ—1 ਅਬੋਹਰ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਰਾਜਬੀਰ ਸਿੰਘ ਵੱਲੋਂ ਮੁਖਬਰੀ ਦੇ ਅਧਾਰ ਤੇ ਗੌਰਵ ਸਿੰਘ ਉਰਫ ਗੋਰਾ ਪੁੱਤਰ ਸੋਨੂੰ ਸਿੰਘ ਵਾਸੀ ਪੰਜਪੀਰ ਨਗਰ ਅਬੋਹਰ, ਹਰਜਿੰਦਰ ਸਿੰਘ ਉਰਫ ਬਿੱਟੂ ਪੁੱਤਰ ਗੁਰਮੇਲ ਸਿੰਘ ਵਾਸੀ ਢਾਣੀ ਡੰਡੇ ਵਾਲੀ ਅਤੇ ਵਿਜੇ ਕੁਮਾਰ ਪੁੱਤਰ ਕਾਲੂ ਰਾਮ ਵਾਸੀ ਪਿੰਡ ਕਮਾਲ ਵਾਲਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 900 ਨਸ਼ੀਲੇ ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 116 ਮਿਤੀ 17—6—2024 ਜੁਰਮ 22,29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ—1 ਅਬੋਹਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਸਦਰ ਜਲਾਲਾਬਾਦ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਇੰਚਾਰਜ ਚੌਂਕੀ ਘੁਬਾਇਆ ਵੱਲੋਂ ਹਰਮੇਸ਼ ਸਿੰਘ ਪੁੱਤਰ ਬੂੜ ਸਿੰਘ ਵਾਸੀ ਜੱਲਾ ਲੱਖਾ ਕੇ ਹਿਠਾੜ ਉਰਫ ਧੁਨਕੀਆਂ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਉਸ ਪਾਸੋਂ 10 ਬੋਤਲਾਂ ਨਜਾਇਜ ਸ਼ਰਾਬ ਅਤੇ 130 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਜਿਸਦੇ ਖਿਲਾਫ ਮੁਕੱਦਮਾ ਨੰਬਰ 54 ਮਿਤੀ 17—6—2024 ਜੁਰਮ 61/1/14 ਐਕਸਾਈਜ਼ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਰਾਂ ਐਸ.ਆਈ ਗੁਰਜੰਟ ਸਿੰਘ ਮੁੱਖ ਅਫਸਰ ਥਾਣਾ ਵੈਰੋਕਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸਤਪਾਲ ਵੱਲੋਂ ਮਨਜੀਤ ਸਿੰਘ ਉਰਫ ਮੰਗੂ ਪੁੱਤਰ ਫੌਜਾ ਸਿੰਘ ਵਾਸੀ ਕੰਨਲਾਂ ਵਾਲੇ ਝੁੱਗੇ ਜਲਾਲਾਬਾਦ ਹਾਲ ਵਾਸੀ ਮਹਾਲਮ ਨੂੰ ਮੁਖਬਰੀ ਦੇ ਅਧਾਰ ਤੇ ਕਾਬੂ ਕਰਕੇ ਉਸ ਪਾਸੋਂ 100 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਜਿਸਦੇ ਖਿਲਾਫ ਮੁਕੱਦਮਾ ਨੰਬਰ 70 ਮਿਤੀ 17—6—2024 ਜੁਰਮ 61/1/14 ਐਕਸਾਈਜ਼ ਐਕਟ ਥਾਣਾ ਵੈਰੋਕਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਪੁਲਿਸ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪਿਛਲੇ ਕੁਝ ਅਰਸੇ ਦੌਰਾਨ ਸਰਹੱਦ ਪਾਰ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਨਸ਼ੇ ਦੇ ਖਾਤਮੇ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।