ਫਾਜ਼ਿਲਕਾ 7 ਮਈ (ਵਿਸ਼ਵ ਵਾਰਤਾ)-ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1549.6 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਖਰੀਦ ਏਜੰਸੀਆਂ ਵੱਲੋਂ ਟੀਚੇ ਤੋਂ ਵੱਧ ਕੰਮ ਕਰਦਿਆ 1566 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ 7,35,674 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿਚੋਂ 7,32,502 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬੀਤੇ ਕੱਲ ਜਿਲੇ ਵਿੱਚ 31310 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੁੰ ਆਦੇਸ਼ ਦਿੱਤੇ ਗਏ ਹਨ ਕਿ ਜਿਆਦਾ ਤਰ ਕਣਕ ਮੰਡੀਆਂ ਵਿਚ ਆ ਚੁੱਕੀ ਹੈ ਤੇ ਨਾਲੋ-ਨਾਲ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਅਦਾਇਗੀ ਵੀ ਤੈਅ ਸਮੇਂ ਅੰਦਰ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਲਿਫਟਿੰਗ ਵਿਚ ਹੋਰ ਤੇਜੀ ਸਬੰਧੀ ਅਧਿਕਾਰੀਆਂ ਨੁੰ ਵਿਸੇਸ਼ ਧਿਆਨ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਬੈਠਕ ਵਿੱਚ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਡੀਐਫਐਸਸੀ ਹਿਮਾਂਸ਼ੂ ਕੁੱਕੜ, ਜਿਲਾ ਮੰਡੀ ਅਫਸਰ ਜਸਮੀਤ ਸਿੰਘ ਤੋਂ ਇਲਾਵਾ ਡੀ.ਐਮ. ਵੀ ਹਾਜ਼ਰ ਸਨ।
ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ hockey ਫੈਸਟੀਵਲ ਜਿੱਤਿਆ
ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ hockey ਫੈਸਟੀਵਲ ਜਿੱਤਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੇਤੂ ਟੀਮ ਨੂੰ...