ਫਾਜ਼ਿਲਕਾ ਦੇ ਯੂਥ ਕਾਂਗਰਸ ਪ੍ਰਧਾਨ ਰੂਬੀ ਗਿੱਲ ਤੇ ਅਣਪਛਾਤਿਆਂ ਨੇ ਕੀਤਾ ਜਾਨਲੇਵਾ ਹਮਲਾ
ਫਾਜ਼ਿਲਕਾ ,11 ਅਕਤੂਬਰ(ਵਿਸ਼ਵ ਵਾਰਤਾ)-: ਫਾਜ਼ਿਲਕਾ ਦੇ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ ‘ਤੇ ਜਾਨਲੇਵਾ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਜੋ ਕਿ ਬੀਤੀ ਰਾਤ ਜਲਾਲਾਬਾਦ ਤੋਂ ਆਪਣੇ ਘਰ ਪਰਤ ਰਹੇ ਸਨ,ਦੀ ਗੱਡੀ ਤੇ ਪਿੰਡ ਕੰਧਵਾਲਾ ਹਾਜਰ ਖਾਨ ਨੇੜੇ ਅਣਪਛਾਤੇ ਲੋਕਾਂ ਨੇ ਫਾਈਰਿੰਗ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਹਮਲੇ ਵਿੱਚ ਰੂਬੀ ਗਿੱਲ ਵਾਲ ਵਾਲ ਬਚ ਗਏ ,ਪਰ ਉਸ ਦੀ ਇਨੋਵਾ ਗੱਡੀ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਫਿਲਹਾਲ ਪੁਲਿਸ ਥਾਣਾ ਅਰਨੀਵਾਲਾ ਨੇ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।