ਫਿਰੋਜ਼ਪੁਰ ਦੇ ਥਾਣਾ ਸਿਟੀ ਦੀ ਕੰਧ ਨੇੜੇ ਮਿਲੀ ਬੰਬਨੂਮਾ ਚੀਜ਼
ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ)- ਫਿਰੋਜ਼ਪੁਰ ਦੇ ਥਾਣਾ ਸਿਟੀ ਦੀ ਕੰਧ ਨੇੜੇ ਇੱਕ ਬੰਬਨੁਮਾ ਚੀਜ਼ ਮਿਲਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਦੀ ਕੰਧ ਦੇ ਨੇੜੇ ਇੱਕ ਟੇਪ ਰਿਕਾਰਡਰ ਸ਼ੱਕੀ ਹਾਲਤ ਵਿੱਚ ਮਿਲਿਆ ਹੈ। ਜਿਸ ਤੇ ਪੁਲਿਸ ਨੇ ਬੰਬ ਦਾ ਖਦਸ਼ਾ ਪ੍ਰਗਟਾਉਂਦੇ ਹੋਏ ਬੰਬ ਨਿਰੋਧਕ ਦਸਤੇ ਨੂੰ ਸੱਦ ਲਿਆ ਹੈ। ਜਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਕੱਲ੍ਹ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ ਹਨ। ਜਿਸ ਦੇ ਮੱਦੇਨਜ਼ਰ ਸੂਬੇ ਵਿੱਚ ਹਾਈਅਲਰਟ ਵੀ ਜਾਰੀ ਕੀਤਾ ਗਿਆ ਹੈ।























