ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਮੰਨਾ ਕੋਲੋਂ ਬਰਾਮਦ ਹੋਏ 2 ਫੋਨ
ਚੰਡੀਗੜ੍ਹ 10 ਅਕਤੂਬਰ(ਵਿਸ਼ਵ ਵਾਰਤਾ)– ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਕੋਲੋਂ ਫੋਨ ਮਿਲਣ ਦਾ ਸਿਲਸਿਲਾ ਬੰਦ ਨਹੀਂ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਕੋਲੋਂ 2 ਫੋਨ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਫੋਨ ਫੜ੍ਹੇ ਜਾਣ ਤੋਂ ਬਾਅਦ ਮੰਨਾ ਨੇ ਜੇਲ੍ਹ ਮੁਲਾਜ਼ਮਾਂ ਨੂੰ ਧਮਕੀਆਂ ਵੀ ਦਿੱਤੀਆਂ ਅਤੇ ਆਪਣੇ ਆਪ ਨੂੰ ਜ਼ਖਮੀ ਕਰਨ ਦੀ ਵੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਉਸ ਖਿਲਾਫ ਆਈਪੀਸੀ ਦੀ ਧਾਰਾ 506 /186 ਅਤੇ 52-ਏ ਪਰੀਜ਼ਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਹੋਰ ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਮੰਨਾ ਤੋਂ ਇਲਾਵਾ ਕੁੱਲ੍ਹ 13 ਫੋਨ ਬਰਾਮਦ ਹੋਏ ਹਨ। ਮੋਬਾਇਲ ਦੀ ਵਰਤੋਂ ਕਰਨ ਵਾਲੇ ਹੋਰ ਕੈਦੀਆਂ ਤੇ ਹਵਾਲਾਤੀਆਂ ਖਿਲਾਫ 52-ਏ ਪਰੀਜ਼ਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।