ਫਿਰੋਜ਼ਪੁਰ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਸੰਧੂ ਦੇ ਦਿਹਾਂਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,30 ਅਕਤੂਬਰ(ਵਿਸ਼ਵ ਵਾਰਤਾ) ਫਿਰੋਜ਼ਪੁਰ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਸੰਧੂ ਦੇ ਦਿਹਾਂਤ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੌਰਾਨ ਉਹਨਾਂ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਦੱਸ ਦਈਏ ਕਿ ਰਵਿੰਦਰ ਸਿੰਘ ਸੰਧੂ ਦੀ ਕੱਲ੍ਹ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਡੇਂਗੂ ਨਾਲ ਮੌਤ ਹੋ ਗਈ ਸੀ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।