ਫਿਰੋਜ਼ਪੁਰ ਵਿੱਚ ਟਿਫਿਨ ਬੰਬ ਮਿਲਣ ਤੋਂ ਬਾਅਦ ਕੈਪਟਨ ਦਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਨਿਸ਼ਾਨਾ
ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਸਮੱਗਲਿੰਗ ਨੂੰ ਲੈ ਕੇ ਪ੍ਰਗਟਾਈ ਚਿੰਤਾ
ਚੰਡੀਗੜ੍ਹ,5 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਅਲੀ ਕੇ ਦੇ ਖੇਤਾਂ ਵਿੱਚੋਂ ਮਿਲੇ ਟਿਫਿਨ ਬੰਬ ਦਾ ਹਵਾਲਾ ਦਿੱਦੇ ਹੋਏ ਪੰਜਾਬ ਸਰਕਾਰ ਅਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਨਿਸ਼ਾਨਾ ਸਾਧਿਆ ਹੈ। ਕੈਪਟਨ ਨੇ ਲਿਖਿਆ ਕਿ ਹੁਣ ਸੂਬੇ ਦੇ ਗ੍ਰਹਿ ਮੰਤਰੀ ਮਾਮਲੇ ਦੀ ਗੰਭੀਰਤਾ ਨੂੰ ਸਮਝਣ ਅਤੇ ਸਰਹੱਦ ਪਾਰ ਤੋਂ ਹੋ ਰਹੀ ਬੰਬਾਂ ਅਤੇ ਹੋਰ ਧਮਾਕਾਖੇਜ਼ ਸਮੱਗਰੀ ਦੀ ਸਮੱਗਲਿੰਗ ਨੂੰ ਵਾਧੂ ਚੌਕਸੀ ਅਤੇ ਵਿਸਤ੍ਰਿਤ ਕਾਰਜ ਯੋਜਨਾ ਨਾਲ ਠੱਲ੍ਹ ਪਾਉਣ ਦੀ ਲੋੜ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਸਰਹੱਦ ਪਾਰ ਤੋਂ ਹੋ ਰਹੀ ਹਥਿਆਰਾਂ ਦੀ ਸਮੱਗਲਿੰਗ ਬਾਰੇ ਆਵਾਜ ਉਠਾਉਂਦੇ ਰਹੇ ਹਨ।
Hope @PunjabGovtIndia, HM Punjab in particular, will come out of denial mode and take this threat seriously. With multiple consignments being sent regularly from across the border, extra vigil and a detailed action plan must be formed to combat the challenge. https://t.co/nX6tEl89N7
— Capt.Amarinder Singh (@capt_amarinder) November 5, 2021