ਫਿਰੋਜ਼ਪੁਰ ਵਿੱਚ ਪੁਰਾਣੀ ਜ਼ਮੀਨੀ ਰੰਜ਼ਿਸ਼ ਨੂੰ ਲੈ ਕੇ ਚੱਲੀਆਂ ਗੋਲੀਆ
ਦੋ ਸਕੇ ਭਰਾਵਾਂ ਦੀ ਮੌਤ, ਦੋ ਜ਼ਖਮੀਂ
ਫ਼ਿਰੋਜਪੁਰ,2 ਨਵੰਬਰ(ਵਿਸ਼ਵ ਵਾਰਤਾ) ਜ਼ਿਲ੍ਹਾ ਫਿਰੋਜ਼ਪੁਰ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਦਮ ਤੋੜ ਚੁੱਕੀ ਹੈ, ਜਿਸ ਦੀ ਮਿਸਾਲ ਅੱਜ ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਤੋਂ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਪੁਰਾਣੀ ਜਗ੍ਹਾ ਦੀ ਰੰਜ਼ਿਸ਼ ਨੂੰ ਲੈਕੇ ਗੋਲੀਆਂ ਚੱਲ ਗਈਆਂ। ਦੋ ਧਿਰਾਂ ਵਿਚ ਚੱਲੀ ਗੋਲੀ ਕਾਰਨ ਦੋ ਸਕੇ ਭਰਾਵਾਂ ਬਖਸ਼ੀਸ਼ ਤੇ ਕਾਬਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ , ਜਦਕਿ ਦੋ ਲੋਕ ਜ਼ਖਮੀਂ ਹੋ ਗਏ ਜਿਨ੍ਹਾਂ ਨੂੰ ਫਰੀਦਕੋਟ ਹਸਪਤਾਲ ਵਿਚ ਦਾਖਲ ਕੀਤਾ ਗਿਆ। ਘਟਨਾ ਦੀ ਖਬਰ ਮਿਲਦੇ ਹੀ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਉਥੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾਂ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਜਾਂਚ ਵਿਚ ਜੁੱਟ ਗਈ ਹੈ, ਇਸ ਦੌਰਾਨ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਹੋਵੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।