ਫਿਰੋਜ਼ਪੁਰ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਨੇੜੇ ਲਿਖੇ ਗਏ ਖਾਲਿਸਤਾਨੀ ਨਾਅਰੇ
ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਵਿੱਚ ਆਏ ਦਿਨ ਕਿਸੇ ਨਾ ਕਿਸੇ ਥਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨੀ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅੱਜ ਸਵੇਰੇ ਫਿਰੋਜ਼ਪੁਰ ਦੇ ਪਿੰਡ ਝੰਡਵਾਲਾ ਵਿਖੇ ਲਗਾਏ ਗਏ ਭਗਤ ਸਿੰਘ ਦੇ ਬੁੱਤ ਦੇ ਨੇੜੇ ਖਾਲਿਸਤਾਨ ਲਿਖਿਆ ਮਿਲਿਆ ਹੈ। ਜਾਣਕਾਰੀ ਅਨੁਸਾਰ ਇਹ ਨਾਅਰੇ ਬੁੱਤ ਦੇ ਅਗਲੇ ਪਾਸੇ ਬਣੀ ਦੀਵਾਰ ਦੇ ਅਗਲੇ ਪਾਸੇ ਲਿਖੇ ਗਏ ਸਨ। ਜਿਸ ਤੋਂ ਬਾਅਦ ਸੂਚਨਾ ਮਿਲਣ ਤੇ ਪੁਲਿਸ ਨੇ ਇਹਨਾਂ ਨਾਅਰਿਆਂ ਨੂੰ ਕਾਲੇ ਪੇਂਟ ਨਾਲ ਮਿਟਾ ਦਿੱਤਾ ਹੈ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਜੁਟ ਗਈ ਹੈ।