ਸਾਵਧਾਨ! ਖਤਮ ਨਹੀਂ ਹੋਇਆ ਹੈ ਕੋਰੋਨਾ
ਫਿਰ ਤੋਂ ਵਧਣ ਲੱਗੇ ਹਨ ਕੇਸ; ਇੱਕ ਦਿਨ ਵਿੱਚ ਹੀ ਸਾਹਮਣੇ ਆਏ 1 ਲੱਖ ਤੋਂ ਵੱਧ ਮਾਮਲੇ

ਚੰਡੀਗੜ੍ਹ,28 ਜੁਲਾਈ(ਵਿਸ਼ਵ ਵਾਰਤਾ) ਮੰਗਲਵਾਰ ਨੂੰ 1 ਲੱਖ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਨਾਲ ਇੱਕ ਵਾਰ ਫਿਰ ਤੋਂ ਅਮਰੀਕਾ ਵਾਸੀਆਂ ਲਈ ਬੁਰੀ ਖਬਰ ਸਾਹਮਣੇ ਆਈ ਹੈ। ਕੱਲ੍ਹ ਅਮਰੀਕਾ ਦੇ ਵੱਖ ਵੱਖ ਸਿਹਤ ਵਿਭਾਗਾਂ ਦੁਆਰਾ ਜਾਰੀ ਅੰਕੜਿਆਂ ਅਨੁਸਾਰ ਕੁੱਲ 1,06,084 ਕੋਰੋਨਾ ਦੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਸਭ ਤੋਂ ਵੱਧ ਕੇਸ ਫਲੋਰਿਡਾ (38,321) ਤੋਂ ਸਾਹਮਣੇ ਆਏ ਹਨ।
ਕੋਰੋਨਾ ਦੇ ਵੱਧਦੇ ਕੇਸਾਂ ਨੂੰ ਦੇਖਦਿਆਂ ਅਧਿਕਾਰੀਆਂ ਨੇ ਫਿਰ ਤੋਂ ਕੋਰੋਨਾ ਨਿਯਮਾਂ ਵਿੱਚ ਤਬਦੀਲੀਆਂ ਕੀਤੀਆਂ ਹਨ ਅਤੇ ਮਾਸਕ ਪਾਉਣ ਦੇ ਨਾਲ ਨਾਲ ਟੀਕਾਕਰਨ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ। ਰਾਸ਼ਟਰਪਤੀ ਬਾਇਡਨ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਬਲਿਕ ਵਿੱਚ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ।






















