ਫਿਲਮ ਅਦਾਕਾਰਾ ਨੀਰੂ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ2 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਮਸ਼ਹੂਰ ਪੰਜਾਬ ਫਿਲਮ ਅਦਾਕਾਰਾ ਨੀਰੂ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਨੀਰੂ ਬਾਜਵਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ । ਇਸ ਦੇ ਨਾਲ ਹੀ ਨੀਰੂ ਨੇ ਕਿਹਾ ਕਿ ਸਿਨੇਮਾ ਕਿਸੇ ਵੀ ਮੁੱਦੇ ਨੂੰ ਹੱਲ ਕਰਨ ਲਈ ਇੱਕ ਵਧੀਆ ਮਾਧਿਅਮ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਬੱਚੀਆਂ ਦੇ ਮੁੱਦਿਆਂ ਦੇ ਨਾਲ ਨਾਲ ਪੰਜਾਬ ਦੇ ਹੋਰ ਬਹੁਤ ਸਾਰੇ ਮਹੱਤਵਪੂਰਨ ਮੁੱਦਿਆਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਦੱਸ ਦਈਏ ਕਿ ਕੱਲ੍ਹ 3 ਫਰਵਰੀ ਨੂੰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦੀ ਫਿਲਮ ‘ਕਲੀ ਜੋਟਾ’ ਰਿਲੀਜ਼ ਹੋਣ ਜਾ ਰਹੀ ਹੈ।
https://www.instagram.com/p/CoJmKaao6cc/?igshid=YmMyMTA2M2Y=