ਫਿਲਮ ਅਦਾਕਾਰ ਬਿੰਨੂ ਢਿੱਲੋਂ ਨੂੰ ਸਦਮਾ;ਪਿਤਾ ਦਾ ਹੋਇਆ ਦਿਹਾਂਤ
ਚੰਡੀਗੜ੍ਹ,25 ਮਈ(ਵਿਸ਼ਵ ਵਾਰਤਾ)- ਪੰਜਾਬੀ ਫਿਲਮ ਅਦਾਕਾਰ ਬਿੰਨੂ ਢਿੱਲੋਂ ਨੂੰ ਅੱਜ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਬਿੰਨੂ ਢਿੱਲੋਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਪੋਸਟ ਪਾ ਕੇ ਦਿੱਤੀ ਹੈ। ਬਿੰਨੂ ਨੇ ਆਪਣੇ ਪਿਤਾ ਦੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ-“ਲਵ ਯੂ ਪਾਪਾ ਜੀ.. ਮਿਸ ਯੂ ਹਮੇਸ਼ਾ.. 🙏🙏 ਸਾਡੇ ਸਤਿਕਾਰਯੋਗ ਪਿਤਾ ਜੀ ਸਰਦਾਰ ਹਰਬੰਸ ਸਿੰਘ ਢਿੱਲੋਂ ਜੀ, ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ‘ਚ ਜਾ ਬਿਰਾਜੇ ਹਨ।” ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਰਸਮ ਰਾਮਬਾਗ ਧੂਰੀ ਵਿਖੇ ਕੱਲ੍ਹ ਮਿਤੀ 25 ਮਈ 2022 ਨੂੰ ਦੁਪਹਿਰ 12 ਵਜੇ ਕੀਤੀ ਜਾਵੇਗੀ।
https://www.instagram.com/p/Cd8uy8iLXtg/?utm_source=ig_web_copy_link