ਨਵੀਂ ਦਿੱਲੀ, 9 ਅਪ੍ਰੈਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀਵਨੀ ਉਤੇ ਆਧਾਰਿਤ ਫਿਲਮ ‘ਪੀ.ਐੱਮ ਨਰਿੰਦਰ ਮੋਦੀ’ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੱਤੀ ਹੈ।
ਸੁਪਰੀਮ ਕੋਰਟ ਨੇ ਫਿਲਮ ਨੂੰ ਰਿਲੀਜ ਹੋਣ ਤੋਂ ਰੋਕਣ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹੁਣ ਇਹ ਫੈਸਲਾ ਚੋਣ ਕਮਿਸ਼ਨ ਨੇ ਕਰਨਾ ਹੈ ਕਿ ਇਹ ਫਿਲਮ ਚੋਣ ਜ਼ਾਬਤੇ ਦੀ ਉਲੰਘਣਾ ਕਰਦੀ ਹੈ ਜਾਂ ਨਹੀਂ।