ਫਿਲੀਪੀਨਜ਼ ਦੇ ਮਿੰਡਨਾਓ ਵਿੱਚ ਦੇਰ ਰਾਤ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਚੰਡੀਗੜ੍ਹ, 12ਅਗਸਤ(ਵਿਸ਼ਵ ਵਾਰਤਾ)- ਦੇਰ ਰਾਤ ਫਿਲੀਪੀਨਜ਼ ਦੇ ਮਿੰਡਾਨਾਓ ਟਾਪੂ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦੇ ਝਟਕੇ ਬੁੱਧਵਾਰ ਰਾਤ 11.16 ਵਜੇ ਆਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ।






















