• Latest
  • Trending
ਬਜਟ ਇਜਲਾਸ ‘ਚ ਬਿਜਲੀ ਸਮਝੌਤੇ ਰੱਦ ਨਾ ਕੀਤੇ ਤਾਂ 16 ਮਾਰਚ ਨੂੰ ਮੋਤੀ ਮਹਿਲ ਦੀ ਬੱਤੀ ਗੁੱਲ ਕਰਾਂਗੇ : ਭਗਵੰਤ ਮਾਨ

ਬਜਟ ਇਜਲਾਸ ‘ਚ ਬਿਜਲੀ ਸਮਝੌਤੇ ਰੱਦ ਨਾ ਕੀਤੇ ਤਾਂ 16 ਮਾਰਚ ਨੂੰ ਮੋਤੀ ਮਹਿਲ ਦੀ ਬੱਤੀ ਗੁੱਲ ਕਰਾਂਗੇ : ਭਗਵੰਤ ਮਾਨ

7 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 minutes ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

48 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

1 hour ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

3 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

3 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

3 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

4 hours ago
Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜਟ ਇਜਲਾਸ ‘ਚ ਬਿਜਲੀ ਸਮਝੌਤੇ ਰੱਦ ਨਾ ਕੀਤੇ ਤਾਂ 16 ਮਾਰਚ ਨੂੰ ਮੋਤੀ ਮਹਿਲ ਦੀ ਬੱਤੀ ਗੁੱਲ ਕਰਾਂਗੇ : ਭਗਵੰਤ ਮਾਨ

February 21, 2020
in ਪੰਜਾਬ
ਬਜਟ ਇਜਲਾਸ ‘ਚ ਬਿਜਲੀ ਸਮਝੌਤੇ ਰੱਦ ਨਾ ਕੀਤੇ ਤਾਂ 16 ਮਾਰਚ ਨੂੰ ਮੋਤੀ ਮਹਿਲ ਦੀ ਬੱਤੀ ਗੁੱਲ ਕਰਾਂਗੇ : ਭਗਵੰਤ ਮਾਨ

ਬਜਟ ਇਜਲਾਸ ‘ਚ ਬਿਜਲੀ ਸਮਝੌਤੇ ਰੱਦ ਨਾ ਕੀਤੇ ਤਾਂ 16 ਮਾਰਚ ਨੂੰ ਮੋਤੀ ਮਹਿਲ ਦੀ ਬੱਤੀ ਗੁੱਲ ਕਰਾਂਗੇ : ਭਗਵੰਤ ਮਾਨ
‘ਆਪ’ ਦੀ ਕੋਰ ਕਮੇਟੀ ਨੇ ਮਹਿੰਗੀ ਬਿਜਲੀ ‘ਤੇ ਅਪਣਾਇਆ ਸਖ਼ਤ ਰੁਖ, ਅਲਟੀਮੇਟਮ ਦਿੱਤਾ
ਭਗਵੰਤ ਮਾਨ ਅਤੇ ਬੁੱਧ ਰਾਮ ਦੀ ਅਗਵਾਈ ਥੱਲੇ ਚੰਡੀਗੜ੍ਹ ‘ਚ ਹੋਈ ਕੋਰ ਕਮੇਟੀ ਦੀ ਬੈਠਕ

ਚੰਡੀਗੜ੍ਹ,  21 ਫਰਵਰੀ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਥਰਮਲ ਪਲਾਂਟਾਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਗਏ ਮਹਿੰਗੇ ਅਤੇ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਾ ਕੀਤੇ ਤਾਂ ਆਮ ਆਦਮੀ ਪਾਰਟੀ 16 ਮਾਰਚ 2020 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ।
ਕੱਲ੍ਹ ਵੀਰਵਾਰ ਦੇਰ ਰਾਤ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ। ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਡਾ. ਬਲਬੀਰ ਸਿੰਘ, ਗੈਰੀ ਬੜਿੰਗ, ਸੁਖਵਿੰਦਰ ਸੁੱਖੀ, ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਹਰਚੰਦ ਸਿੰਘ ਬਰਸਟ, ਬਲਜਿੰਦਰ ਸਿੰਘ ਚੌਂਦਾ ਅਤੇ ਮਨਜੀਤ ਸਿੰਘ ਸਿੱਧੂ ਮੌਜੂਦ ਸਨ।
ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਭਗਵੰਤ ਮਾਨ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਵਾਂਗ ਦਲਾਲੀ ਬੰਨ੍ਹ ਲਈ ਹੈ। ਇਸੇ ਕਰ ਕੇ 3 ਸਾਲ ਬੀਤ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਤਾਂ ਬਿਜਲੀ ਕੰਪਨੀਆਂ ਦਾ ਆਡਿਟ ਕਰਵਾਇਆ ਨਾ ਬਾਦਲਾਂ ਵੱਲੋਂ ਕੀਤੇ ਗਏ ਮਹਿੰਗੇ ਅਤੇ ਇੱਕ ਪਾਸੜ ਬਿਜਲੀ ਖ਼ਰੀਦ ਸਮਝੌਤੇ ਰਿਵਿਊ ਕੀਤੇ ਗਏ ਨਾ ਹੀ ਰੱਦ ਕੀਤੇ ਗਏ। ਜਦਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਮੈਨੀਫੈਸਟੋ ਵਿਚ ਇਹ ਲਿਖਤ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਨਜਾਇਜ਼ ਸ਼ਰਤਾਂ ਵਾਲੇ ਬਿਜਲੀ ਸਮਝੌਤੇ ਰਿਵਿਊ ਕੀਤੇ ਜਾਣਗੇ, ਰੱਦ ਕੀਤੇ ਜਾਣਗੇ ਅਤੇ ਇਨ੍ਹਾਂ ਦਾ ਆਡਿਟ ਕਰਵਾਇਆ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਲੋਕ ਹਿਤੈਸ਼ੀ ਹੁੰਦੀ ਤਾਂ ਉਹ ਸਰਕਾਰ ਬਣਦਿਆਂ ਹੀ ਬਿਜਲੀ ਮਾਫ਼ੀਆ ‘ਤੇ ਨਕੇਲ ਕਸ ਦਿੰਦੇ, ਪਰੰਤੂ ਅਜਿਹਾ ਨਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਬਿਜਲੀ ਕੰਪਨੀਆਂ ਦੇ ਹੱਕ ‘ਚ ਭੁਗਤਣ ਲਈ ਬਾਦਲਾਂ ਤੋਂ ਵੀ ਅੱਗੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਅਜੇ ਵੀ ਮੌਕਾ ਹੈ ਕਿ ਉਹ ਇਸ ਬਜਟ ਇਜਲਾਸ ਦੌਰਾਨ ਸਮਝੌਤੇ ਰੱਦ ਕਰ ਕੇ ਲੋਕਾਂ ਨੂੰ ਰਾਹਤ ਦਿਵਾਉਣ। ਜੇਕਰ ਅਜਿਹਾ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ 16 ਮਾਰਚ ਨੂੰ ਪਹਿਲਾਂ ਪਾਵਰ ਕਾਮ ਦੇ ਪਟਿਆਲਾ ਸਥਿਤ ਹੈੱਡਕੁਆਟਰ ਵਿਖੇ ਬਿਜਲੀ ਸਮਝੌਤਿਆਂ ਦੀਆਂ ਕਾਪੀਆਂ ਜਲਾਏਗੀ ਅਤੇ ਫੇਰ ਮੋਤੀ ਮਹਿਲ ਵੱਲ ਕੂਚ ਕਰ ਕੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ।
ਬੈਠਕ ਵਿਚ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵਧਾਈ ਮਤਾ ਪਾਸ ਕੀਤਾ ਗਿਆ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
4 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 