ਬਜਟ ਸੈਸ਼ਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 1ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਅਤੇ ਰਾਜਪਾਲ ਵਿਚਕਾਰ ਪੰਜਾਬ ਬਜਟ ਸੈਸ਼ਨ ਨੂੰ ਲੈ ਕੇ ਜੋ ਰੇੜਕਾ ਚੱਲ ਰਿਹਾ ਸੀ, ਉਹ ਬੀਤੇ ਕੱਲ੍ਹ ਸੁਪਰੀਮ ਕੋਰਟ ਵੱਲੋਂ ਬਜਟ ਸੈਸ਼ਨ ਨੂੰ ਮਨਜ਼ੂਰੀ ਦਿੱਤੇ ਜਾਣ ਨਾਲ ਖ਼ਤਮ ਹੋ ਗਿਆ ਹੈ। ਹੁਣ ਬਜਟ ਸੈਸ਼ਨ 3 ਮਾਰਚ ਨੂੰ ਹੀ ਹੋਵੇਗਾ।
ਸੁਪਰੀਮ ਕੋਰਟ ਵੱਲੋਂ ਬਜਟ ਸੈਸ਼ਨ ਦੀ ਮਨਜ਼ੂਰੀ ਦਿੱਤੇ ਜਾਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ “ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ .. ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ “ ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ “
ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ .. ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ “ ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ .
— Bhagwant Mann (@BhagwantMann) March 1, 2023