• Latest
  • Trending
ਬਟਾਲਾ ਤ੍ਰਾਸਦੀ ਲਈ ਸਰਕਾਰੀ ਤੰਤਰ ਸਿੱਧਾ ਜ਼ਿੰਮੇਵਾਰ : ਭਗਵੰਤ ਮਾਨ

ਬਟਾਲਾ ਤ੍ਰਾਸਦੀ ਲਈ ਸਰਕਾਰੀ ਤੰਤਰ ਸਿੱਧਾ ਜ਼ਿੰਮੇਵਾਰ : ਭਗਵੰਤ ਮਾਨ

7 years ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

1 minute ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

2 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

2 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਟਾਲਾ ਤ੍ਰਾਸਦੀ ਲਈ ਸਰਕਾਰੀ ਤੰਤਰ ਸਿੱਧਾ ਜ਼ਿੰਮੇਵਾਰ : ਭਗਵੰਤ ਮਾਨ

September 6, 2019
in ਪੰਜਾਬ
ਬਟਾਲਾ ਤ੍ਰਾਸਦੀ ਲਈ ਸਰਕਾਰੀ ਤੰਤਰ ਸਿੱਧਾ ਜ਼ਿੰਮੇਵਾਰ : ਭਗਵੰਤ ਮਾਨ

ਬਟਾਲਾ ਵਾਂਗ ਬਾਰੂਦ ਦੇ ਢੇਰ ‘ਤੇ ਬੈਠੇ ਹਨ ਪੰਜਾਬ ਦੇ ਕਈ ਸ਼ਹਿਰ ਤੇ ਕਸਬੇ
ਜ਼ਖਮੀਆਂ ਦਾ ਪਤਾ ਲੈਣ ਤੇ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਣ ਬਟਾਲਾ ਪੁੱਜੇ ਭਗਵੰਤ ਮਾਨ
ਇੱਕ-ਇੱਕ ਕਰੋੜ ਦਾ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਨੁਕਸਾਨ ਦੀ 100 ਫ਼ੀਸਦੀ ਭਰਪਾਈ ਮੰਗੀ

ਬਟਾਲਾ, ਗੁਰਦਾਸਪੁਰ, 6 ਸਤੰਬਰ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸ਼ੁੱਕਰਵਾਰ ਨੂੰ ਪਟਾਕਾ ਫ਼ੈਕਟਰੀ ਬਲਾਸਟ ਦੇ ਜ਼ਖਮੀਆਂ ਦਾ ਹਾਲ ਜਾਣਨ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਬਟਾਲਾ ਪੁੱਜੇ। ਸਥਾਨਕ ਸਿਵਲ ਹਸਪਤਾਲ ‘ਚ ਜ਼ਖਮੀਆਂ ਤੋਂ ਹੱਡਬੀਤੀ ਸੁਣਨ ਅਤੇ ਮ੍ਰਿਤਕਾਂ ਦੇ ਘਰਾਂ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਦੁੱਖ ਵੰਡਾਉਂਦਿਆਂ ਭਾਵੁਕ ਹੋਏ ਮਾਨ ਨੇ ਇਸ ਤ੍ਰਾਸਦੀ ਲਈ ਸਰਕਾਰਾਂ ਅਤੇ ਸਥਾਨਕ ਪ੍ਰਸ਼ਾਸਨ ਤੇ ਪੁਲਸ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ। ਮਾਨ ਨੇ ਕਿਹਾ ਕਿ ਅੱਜ ਪੱਬਾਂ ਭਾਰ ਨਜ਼ਰ ਆ ਰਿਹਾ ਸਮੁੱਚਾ ਸਰਕਾਰੀ ਤੰਤਰ ਅਤੇ ‘ਸ਼ਾਹੀ ਸਰਕਾਰ’ ਜੇ ਪਹਿਲਾਂ ਆਪਣੇ ਕਾਨੂੰਨੀ ਫ਼ਰਜ਼ ਅਤੇ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਂਦੀ ਹੁੰਦੀ ਤਾਂ ਅੱਜ ਇਹ ਅਣਹੋਣੀ ਨਾ ਦੇਖਣੀ ਪੈਂਦੀ। ਮਾਨ ਨੇ ਕਿਹਾ ਕਿ ਭਵਿੱਖ ਵਿਚ ਅਜਿਹੇ ਮੰਦਭਾਗੇ ਹਾਦਸੇ ਨਾ ਹੋਣ ਇਸ ਲਈ ਸੂਬਾ ਅਤੇ ਦੇਸ਼ ਭਰ ਦੀਆਂ ਸਰਕਾਰਾਂ ਨੂੰ ਇਸ ਤਾਜ਼ਾ ਘਟਨਾ ਤੋਂ ਸਬਕ ਸਿੱਖਣ ਦੀ ਲੋੜ ਹੈ। ਬਾਰੂਦ ਸਮੇਤ ਹਰੇਕ ਕਿਸਮ ਦੇ ਜਲਣਸ਼ੀਲ ਜ਼ਖੀਰੇ ਵਾਲੇ ਸਾਰੇ ਛੋਟੇ-ਵੱਡੇ ਉਦਯੋਗਾਂ ਨੂੰ ਇੱਕ ਵਿਸ਼ੇਸ਼ ਨੀਤੀ ਅਤੇ ਸਰਕਾਰੀ ਸਬਸਿਡੀਆਂ ਦੇ ਸਹਿਯੋਗ ਨਾਲ ਰਿਹਾਇਸ਼ੀ ਇਲਾਕਿਆਂ ‘ਚੋਂ ਦੂਰ ਉਦਯੋਗਿਕ ਫੋਕਲ ਪੁਆਇੰਟਾਂ ਜਾਂ ਵਿਸ਼ੇਸ਼ ਇੰਡਸਟਰੀ ਜ਼ੋਨਾਂ ‘ਚ ਪੁਨਰ ਸਥਾਪਿਤ (ਸ਼ਿਫ਼ਟ) ਕੀਤਾ ਜਾਵੇ।
ਇਸ ਮੌਕੇ ਭਗਵੰਤ ਮਾਨ ਨੇ ਸਮੂਹ ਧਾਰਮਿਕ ਸੰਗਠਨਾਂ, ਸਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਵੀ ਅਪੀਲ ਕੀਤੀ ਕਿ ਉਹ ਵਿਸ਼ੇਸ਼ ਦਿਹਾੜਿਆਂ ਅਤੇ ਨਗਰ ਕੀਰਤਨ ਦੌਰਾਨ ਪਟਾਕੇ ਅਤੇ ਆਤਿਸਬਾਜੀਆਂ ਨਾ ਚਲਾਉਣ ਲਈ ਸਮੁੱਚੀ ਸੰਗਤ ਨੂੰ ਜਾਗਰੂਕਤਾ ਭਰਪੂਰ ਅਪੀਲ ਕਰਨ, ਕਿਉਂਕਿ ਪਟਾਕੇ ਜਿੱਥੇ ਆਬੋ-ਹਵਾ (ਵਾਤਾਵਰਨ) ਨੂੰ ਪ੍ਰਦੂਸ਼ਿਤ ਕਰਦੇ ਹਨ, ਉੱਥੇ ਜਾਨ-ਮਾਲ ਲਈ ਖ਼ਤਰਨਾਕ ਅਜਿਹੇ ਹਾਦਸਿਆਂ ਨੂੰ ਵੀ ਸੱਦਾ ਦਿੰਦੇ ਹਨ।
ਦੁਰਘਟਨਾ ਵਾਲੀ ਜਗ੍ਹਾ ਦਾ ਭਿਅੰਕਰ ਦ੍ਰਿਸ਼ ਦੇਖ ਕੇ ਦੁਖੀ ਹੋਏ ਭਗਵੰਤ ਮਾਨ ਨੇ ਕਿਹਾ ਕਿ ਕੀਮਤੀ ਜਾਨਾਂ ਜਾਣ ਦੇ ਨਾਲ-ਨਾਲ ਦੂਰ-ਦੂਰ ਤੱਕ ਦੇ ਘਰਾਂ ਅਤੇ ਦੁਕਾਨਾਂ-ਵਰਕਸ਼ਾਪਾਂ ਦਾ ਨੁਕਸਾਨ ਕਰੋੜਾਂ ‘ਚ ਬਣਦਾ ਹੈ। ਮਾਨ ਨੇ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਯੋਗ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ-ਨਾਲ ਘਰਾਂ ਦੁਕਾਨਾਂ ਦੇ ਨੁਕਸਾਨ ਦੀ 100 ਪ੍ਰਤੀਸ਼ਤ ਭਰਪਾਈ ਸਰਕਾਰ ਕਰੇ, ਕਿਉਂਕਿ ਇਸ ਅਣਹੋਣੀ ਦੀ ਅਸਲੀ ਦੋਸ਼ੀ ਪੰਜਾਬ ਸਰਕਾਰ ਅਤੇ ਉਸ ਦਾ ਭ੍ਰਿਸ਼ਟ ਸਰਕਾਰੀ ਤੰਤਰ ਹੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਅਨੇਕਾਂ ਸ਼ਹਿਰ-ਕਸਬੇ ਬਟਾਲਾ ਵਾਂਗ ਬਾਰੂਦ ਦੇ ਢੇਰ ‘ਤੇ ਬੈਠੇ ਹਨ। ਕੈਮੀਕਲਜ਼ ਅਤੇ ਜਲਣਸ਼ੀਲ ਜ਼ਖੀਰੇ ਹੋਣ ਕਾਰਨ ਉਦਯੋਗਿਕ ਸ਼ਹਿਰ ਲੁਧਿਆਣਾ ‘ਚ ਵੀ ਅੱਗਜਣੀ ਦੀਆਂ ਘਟਨਾਵਾਂ ਆਮ ਹਨ। ਮਾਨ ਨੇ ਮੰਗ ਕੀਤੀ ਕਿ ਦੀਵਾਲੀ ਦੇ ਮੱਦੇਨਜ਼ਰ ਅਜਿਹੇ ਹੋਰ ਹਾਦਸਿਆਂ ਤੋਂ ਬਚਣ ਲਈ ਸਰਕਾਰ ਲੋੜੀਂਦੇ ਪੁਖ਼ਤਾ ਕਦਮ ਚੁੱਕੇ। ਮਾਨ ਨੇ ਆਮ ਲੋਕਾਂ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਆਪਣੇ ਅਤੇ ਆਪਣੇ ਆਲ਼ੇ ਦੁਆਲੇ ਬਾਰੇ ਸੁਚੇਤ ਰਹਿਣ।
ਇਸ ਮੌਕੇ ਉਨ੍ਹਾਂ ਨਾਲ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸ਼ਹਿਰੀ ਪ੍ਰਧਾਨ ਸ਼ੈਰੀ ਕਲਸੀ, ਡਾ. ਕੇਜੇ ਸਿੰਘ ਕਾਦੀਆਂ, ਪੀਟਰ ਮਸੀਹ, ਦਲਬੀਰ ਸਿੰਘ ਟੌਂਗ (ਬਾਬਾ ਬਕਾਲਾ), ਜਸਬੀਰ ਸਿੰਘ, ਸੁਰ ਸਿੰਘ ਖੇਮਕਰਨ, ਰਣਜੀਤ ਸਿੰਘ ਚੀਮਾ (ਪੱਟੀ), ਹਰਭਜਨ ਸਿੰਘ ਈਟੀਓ (ਜੰਡਿਆਲਾ ਗੁਰੂ) ਐਡਵੋਕੇਟ ਨਿਸ਼ਾਨ ਸਿੰਘ (ਸ੍ਰੀ ਹਰਗੋਬਿੰਦਪੁਰ), ਡਾ. ਕਸ਼ਮੀਰ ਸਿੰਘ ਪ੍ਰਧਾਨ ਬੁੱਧੀਜੀਵੀ ਸੈਲ, ਠਾਕੁਰ ਤਰਸੇਮ ਸਿੰਘ (ਫ਼ਤਿਹਗੜ੍ਹ ਚੂੜੀਆਂ), ਸੁਰਿੰਦਰ ਸਿੰਘ ਮਾਨ (ਅਜਨਾਲਾ) ਸਮੇਤ ਸਥਾਨਕ ਆਗੂ ਚੰਨ ਖ਼ਾਲਸਾ, ਵਿਨੋਦ ਸਹਿਗਲ, ਦਵਿੰਦਰ ਸਿੰਘ ਮਾਨ, ਹਰਪਾਲ ਸਿੰਘ, ਦਲਬੀਰ ਮਸੀਹ, ਰਣਜੀਤ ਸਿੰਘ ਬਾਠ, ਹਰਬੰਤ ਸਿੰਘ, ਰਾਹੁਲ, ਅਜੀਤ ਸਿੰਘ, ਵਿਜੈ ਕੁਮਾਰ, ਦੇਵ ਰਾਜ, ਜਗਦੀਸ਼ ਆਦਿ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

Most Popular

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

by Navjot
3 weeks ago
0

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ ਵਾਸ਼ਿੰਗਟਨ, 21 ਅਕਤੂਬਰ (ਵਿਸ਼ਵ ਵਾਰਤਾ) ਅਮਰੀਕਾ ਨੇ ਕ੍ਰੋਨਿਕ ਹੈਪੇਟਾਈਟਸ ਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 