ਵੱਡੀ ਖਬਰ
ਬਟਾਲਾ ਦੇ ਪਿੰਡ ਵਿੱਚ ਗੈਂਗਸਟਰਾਂ ਨੂੰ ਫੜਨ ਗਈ ਪੁਲਿਸ ਤੇ ਫਾਇਰਿੰਗ
ਚੰਡੀਗੜ੍ਹ,8 ਅਕਤੂਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਬਟਾਲਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਗੈਂਗਸਟਰਾਂ ਨੂੰ ਕਾਬੂ ਕਰਨ ਗਈ ਪੁਲਿਸ ਦੀ ਟੀਮ ਤੇ ਗੈਂਗਸਟਰਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਜਾਰੀ ਹੈ। ਹੋਰ ਜਾਣਕਾਰੀ ਅਨੁਸਾਰ ਉਕਤ ਕਾਰਵਾਈ ਬਟਾਲਾ ਦੇ ਪਿੰਡ ਕੋਟਲਾ ਬੱਝਾ ਸਿੰਘ ਵਿੱਚ ਕੀਤੀ ਜਾ ਰਹੀ ਹੈ। ਇਹ ਪਿੰਡ ਸਰਹੱਦ ਦੇ ਨੇੜੇ ਦੱਸਿਆ ਜਾ ਰਿਹਾ ਹੈ। ਹੋਰ ਜਾਣਕਾਰੀ ਅਨੁਸਾਰ ਇਹ ਕਾਰਵਾਈ ਪਿੰਡ ਵਿੱਚ ਗੈਂਗਸਟਰ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਕੀਤੀ ਗਈ ਹੈ।