ਬਟਾਲਾ ਦੇ ਪਿੰਡ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਐਨਕਾਊਂਟਰ
ਕਰੀਬ 6 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਕਾਬੂ
ਚੰਡੀਗੜ੍ਹ,8 ਅਕਤੂਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਬਟਾਲਾ ਤੋਂ ਸਾਹਮਣੇ ਆ ਰਹੀ ਹੈ। ਜਿੱਥੋਂ ਦੇ ਪਿੰਡ ਕੋਟਲਾ ਬੱਝਾ ਸਿੰਘ ਵਿੱਚ ਗੈਂਗਸਟਰਾਂ ਨੂੰ ਕਾਬੂ ਕਰਨ ਗਈ ਪੁਲਿਸ ਦੀ ਟੀਮ ਤੇ ਗੈਂਗਸਟਰਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਹੋਰ ਜਾਣਕਾਰੀ ਅਨੁਸਾਰ ਇਹ ਕਾਰਵਾਈ ਪਿੰਡ ਵਿੱਚ ਗੈਂਗਸਟਰ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਤਾਜਾ ਮਿਲ ਰਹੀ ਜਾਣਕਾਰੀ ਅਨੁਸਾਰ ਪੁਲਿਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ ਜਿਸਦਾ ਨਾਮ ਰਣਜੋਤ ਬਬਲੂ ਦੱਸਿਆ ਜਾ ਰਿਹਾ ਸੀ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਵਿੱਚ ਪੁਲਿਸ ਦੇ ਸਾਰੇ ਮੁਲਾਜ਼ਮ ਸੁਰੱਖਿਅਤ ਹਨ।
ਏਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਕਿ ਉਸਦੇ ਨਾਲ 2 ਹੋਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਰ, ਇਸ ਸੰਬੰਧੀ ਪੁਲਿਸ ਵੱਲੋਂ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਐਸਐਸਪੀ ਬਟਾਲਾ ਨੇ ਦੱਸਿਆ ਕਿ ਗੈਂਗਸਟਰ ਰਣਜੋਧ ਸਿੰਘ ‘ਤੇ ਬਟਾਲਾ ਵਿਖੇ ਧਾਰਾ 307 ਤਹਿਤ ਅੱਧੀ ਦਰਜਨ ਤੋਂ ਵੱਧ ਕੇਸ ਸ਼ਾਮਲ ਦਰਜ ਹਨ। ਗੈਂਗਸਟਰ ਕਰਾਸ ਫਾਇਰ ‘ਚ ਜ਼ਖਮੀ ਹੋ ਗਿਆ ਅਤੇ ਉਸ ਕੋਲੋਂ 2 ਹਥਿਆਰ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਐਸਐਸਪੀ ਨੇ ਕਿਹਾ, “ਗੈਂਗਸਟਰ ਨੇ 30 ਰਾਉਂਡ ਅਤੇ ਪੁਲਿਸ ਵਾਲਿਆਂ ਨੇ 35 ਰਾਉਂਡ ਫਾਇਰ ਕੀਤੇ” ਹਨ। ਗੈਂਗਸਟਰ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।