ਇਕ ਬੱਚੇ ਸਣੇ ਤਿੰਨ ਦੀ ਮੌਤ
ਬਠਿੰਡਾ/ਰਾਮਪੁਰਾ 20 ਨਵੰਬਰ ( ਵਿਸ਼ਵ ਵਾਰਤਾ ): ਬਠਿੰਡਾ-ਚੰਡੀਗੜ੍ਹ ਰੋਡ ਸਥਿਤ ਪਿੰਡ ਜੇਠੂਕੇ ਨੇੜੇ ਵਾਪਰੇ ਖ਼ਤਰਨਾਕ ਸੜਕ ਹਾਦਸੇ ‘ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ ਜਦੋਂਕਿ 2 ਔਰਤਾਂ ਗੰਭੀਰ ਰੂਪ ਚ ਜ਼ਖ਼ਮੀ ਹੋ ਗਈਆਂ। ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੌਲੀਵਾਲਾ ਦਾ ਗੁਰਇਕਬਾਲ ਸਿੰਘ ਆਪਣੀ ਕਾਰ ਤੇ ਸਵਾਰ ਹੋ ਕੇ ਬਠਿੰਡਾ ਤੋਂ ਸੰਗਰੂਰ ਨੂੰ ਜਾ ਰਿਹਾ ਸੀ ਕਿ ਜਦੋਂ ਉਨ੍ਹਾਂ ਦੀ ਗੱਡੀ ਪਿੰਡ ਜੇਠੂਕੇ ਨੇੜੇ ਪੁੱਜੀ ਤਾਂ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਸਿੱਟੇ ਵਜੋਂ ਗੁਰਇਕਬਾਲ ਸਿੰਘ ਸਮੇਤ ਉਸ ਦੇ ਇਕ ਸਾਥੀ ਅਤੇ ਬੱਚੇ ਦੀ ਮੌਤ ਹੋ ਗਈ ਜਦੋਂਕਿ ਦੋ ਔਰਤਾਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ। ਸਹਾਰਾ ਜਨਸੇਵਾ ਰਾਮਪੁਰਾ ਦੇ ਮੈਂਬਰਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਰਾਮਪੁਰਾ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਲਿਆਂਦਾ ਗਿਆ ਪਰ ਡਾਕਟਰਾਂ ਨੇ ਦੋ ਜ਼ਖ਼ਮੀਆਂ ਨੂੰ ਆਦੇਸ਼ ਹਸਪਤਾਲ ਰੈਫਰ ਕਰ ਦਿੱਤਾ ਗਿਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਇਕ ਵਿਅਕਤੀ ਦੀ ਰਾਮਪੁਰਾ ਹਸਪਤਾਲ ‘ਚ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...























