ਬਠਿੰਡਾ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ- ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਕੀਤੇ ਗ੍ਰਿਫਤਾਰ
ਬਠਿੰਡਾ, 27 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖਤ ਹਦਾਇਤਾਂ ਦਿੱਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ੇ ਦੇ ਤਸਕਰਾਂ ਗੈਂਗਸਟਰਾਂ ਅਤੇ ਰਿਸ਼ਵਤਖੋਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਬਠਿੰਡਾ ਵਿਖੇ ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸੰਬੰਧਿਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਪੰਜਾਬ ਦੇ ਅਧਿਕਾਰਿਤ ਐਕਸ ਹੈਂਡਲ ਤੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ, ਇਹ ਗੈਂਗਸਟਰ ਬਠਿੰਡਾ ਅਤੇ ਮੋਹਾਲੀ ਦੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਇਹਨਾਂ ਗੈਂਗਸਟਰਾਂ ਤੋਂ 3 ਪਿਸਤੌਲ 6 ਜਿੰਦਾ ਕਾਰਤੂਸ 6 ਮੈਗਜੀਨ ਅਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਹੈ। ਇਸ ਪੋਸਟ ਦੇ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ, ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਰ ਕਾਨੂੰਨੀ ਹਥਿਆਰਾਂ ਦੀ ਸਮਗਲਿੰਗ ਦੇ ਨੈਟਵਰਕ ਦੇ ਖਿਲਾਫ ਸਖਤ ਐਕਸ਼ਨ ਲਵੇਗੀ।