
ਬਠਿੰਡਾ, 27 ਅਪ੍ਰੈਲ( ਵਿਸ਼ਵ ਵਾਰਤਾ)- ਸੁਸੀਲ ਕੁਮਾਰ ਬਾਂਸਲ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵੱਲੋ ਕਿਸਾਨਾ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪ੍ਰਸਾਸਾਨ ਅਤੇ ਉਚ-ਅਧਿਕਾਰੀਆ ਦੇ ਸਹਿਯੋਗ ਸਦਕਾ ਪੰਜਾਬ ਸਰਕਾਰ ਵੱਲੋ ਨਰਮੇ ਹੇਠ 2 ਲੱਖ ਹੈਕਟਰ ਰਕਬੇ ਵਿੱਚ ਬਿਜਾਈ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਜਿਲੇ ਵਿੱਚ ਨਹਿਰਾਂ ਵਿੱਚ ਪਾਣੀ ਦੀ ਸਪਲਾਈ ਛੱਡ ਦਿੱਤੀ ਹੈ। ਇਸ ਸਬੰਧ ਵਿੱਚ ਕਾਰਜਕਾਰੀ ਇੰਜਨੀਅਰ,ਨਹਿਰੀ ਵਿਭਾਗ-ਬਠਿੰਡਾ ਨੇ ਵੀ ਇਸਦੀ ਪੁੱਸ਼ਟੀ ਕੀਤੀ ਹੈ।ਉਨ੍ਹਾ ਵੱਲੋ ਜਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲੀ ਵਿਭਿੰਨਤਾ ਪਰੋਗਰਾਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਿਫਾਰਸ ਕੀਤੀਆਂ ਬੀਟੀ ਕਿਸਮਾ ਦੀ ਬਿਜਾਈ ਕਰਕੇ ਵੱਧ ਤੋ ਵੱਧ ਰਕਬੇ ਵਿੱਚ ਨਰਮੇ ਦੀ ਬਿਜਾਈ ਕਰਨ ਤਾਂ ਕਿ ਪੰਜਾਬ ਸਰਕਾਰ ਵੱਲੋ ਦਿੱਤੇ ਗਏ ਨਰਮੇ ਦੀ ਟੀਚੇ ਨੂੰ ਪੂਰਾ ਕੀਤਾ ਜਾ ਸਕੇ।ਇਸ ਸਮੇ ਨਰਮੇ ਦੀ ਬਿਜਾਈ ਕਰਨ ਲਈ ਜਿ਼ਲੇ੍ਹ ਵਿੱਚ ਵੱਖ-ਵੱਖ ਸਿਫਾਰਸ ਕਿਸਮਾਂ ਦੇ ਬੀਟੀ ਕਾਟਨ ਬੀਜ ਦੀ ਕੋਈ ਘਾਟ ਨਹੀ ਹੈ।
ਇਸ ਤੋ ਇਲਾਵਾ ਉਨਾ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਰਵਾਇਤੀ ਝੋਨੇ ਦੀ ਥਾਂ ਤੇ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ।ਇਸ ਨਾਲ ਦਿਨ-ਬ-ਦਿਨ ਧਰਤੀ ਹੇਠਲੇ ਡਿੱਗਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ।ਉਨਾ ਵੱਲੋ ਕਿਸਾਨਾ ਨੂੰ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਮੱਕੀ ਅਤੇ ਮੱਕੀ ਚਾਰੇ ਹੇਠ ਵੀ ਵੱਧ ਤੋ ਵੱਧ ਰਕਬੇ ਵਿੱਚ ਬਿਜਾਈ ਕਰਨ ਦੀ ਪੁਰਜੋਰ ਸਿਫਾਰਸ ਕੀਤੀ।
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...





















