
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਬਣੇ ਥਰਮਲ ਪਲਾਂਟ ਨੂੰ ਢਾਹੁਣ ਨਾਲ ਲੋਕਾਂ ਭਾਵਨਾਵਾਂ ਨੂੰ ਠੇਸ ਵੱਜੇ ਗੀ: ਪ੍ਰੋ ਬਲਜਿੰਦਰ ਕੌਰ
ਸਰਕਾਰ ਦਾ ਮਨਸਾਂ ਸਾਫ ਹੁੰਦੀ ਤਾਂ ਸੌਰ ਊਰਜਾ ਤੇ ਝੋਨੇ ਦੀ ਪਰਾਲੀ ਨਾਲ ਚਲਾਇਆ ਜਾ ਸਕਦਾ ਸੀ ਥਰਮਲ ਪਲਾਂਟ
ਬਠਿੰਡਾ 17 ਜੁਲਾਈ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿਸੀਪਲ ਬੁੱਧ ਰਾਮ ਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਦਾ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਢਾਹੁਣ ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਥਰਮਲ ਪਲਾਂਟ ਨਾਲ ਬਠਿੰਡਾ ਦੀ ਪਹਿਚਾਣ ਪੂਰੀ ਦੁਨੀਆਂ ਵਿੱਚ ਬਣੀ ਹੈ ਤੇ ਨਾਲ ਹੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੀ ਜਿਸ ਕਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਵੱਜੀ ਹੈ।ਉਹਨਾਂ ਕਿਹਾ ਕਿ ਇਸ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਪਿੱਛੇ ਜੋ ਸਰਕਾਰ ਦੀ ਮਨਸ਼ਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਨੂੰ ਵੇਚਣ ਦੀ ਹੈ ਇਹ ਥਰਮਲ ਪਲਾਂਟ 1969 ਵਿਚ ਬਾਬੇ ਨਾਨਕ ਜੀ ਦੇ 500 ਸਾਲਾਂ ਪ੍ਰਕਾਸ਼ ਉਤਸਵ ਤੇ ਬਠਿੰਡਾ ਦੇ ਕਈ ਪਿੰਡਾਂ ਦੀ ਜ਼ਮੀਨ ਅਕਵਾਇਰ ਕਰਕੇ ਉਸਾਰਿਆ ਗਿਆ ਸੀ ਜਿਸ ਨੂੰ ਕੈਪਟਨ ਸਰਕਾਰ ਢਾਹੁਣ ਜਾ ਰਹੀ ਹੈ। ਸਰਕਾਰ ਚਾਹੇ ਤਾਂ ਇਸ ਨੂੰ ਡਿਸਮੈਂਟਲ ਕਰਨ ਦੀ ਥਾਂ ਇਸੇ ਥਾਂ ਤੇ ਇਸੇ ਮਸ਼ੀਨਰੀ ਨਾਲ ਸੌਰ ਊਰਜਾ ਤੇ ਝੋਨੇ ਦੀ ਪਰਾਲੀ ਨਾਲ ਚੱਲਣ ਵਾਲਾ ਪਲਾਂਟ ਵੀ ਬਣਾਇਆ ਜਾ ਸਕਦਾ ਸੀ। ਪਿਛਲੇ ਸਮੇਂ ਵਿੱਚ ਸਰਕਾਰ ਵੱਲੋਂ 750 ਕਰੋੜ ਰੁਪਏ ਨਾਲ ਇਸ ਥਰਮਲ ਪਲਾਂਟ ਦਾ ਨਵੀਨੀਕਰਨ ਵੀ ਕੀਤਾ ਗਿਆ ਸੀ ਜਿਸ ਦੀ ਮਿਆਦ 2030 ਤੱਕ ਕਰ ਦਿੱਤੀ ਗਈ ਸੀ ਤੇ 750 ਕਰੋੜ ਲਾਉਣ ਤੋਂ ਬਾਅਦ ਪਲਾਂਟ ਸਿਰਫ 100 ਘੰਟੇ ਤੋਂ ਜਿਆਦਾ ਨਹੀਂ ਚੱਲਿਆ ਬਠਿੰਡਾ ਤੋਂ ਵਿਧਾਇਕ ਤੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਯਾਦ ਰੱਖਣ ਕਿ ਥਰਮਲ ਨਾ ਬੰਦ ਕਰਨ ਦਾ ਵਾਅਦਾ ਕਰਕੇ ਬਠਿੰਡਾ ਦੇ ਲੋਕਾਂ ਤੋਂ ਵੋਟਾਂ ਲਈਆਂ ਸਨ ਤੇ ਅੱਜ ਕੀਤੇ ਵਾਅਦੇ ਤੋਂ ਭੱਜ ਗਏ ਹੋ, ਆਮ ਆਦਮੀ ਪਾਰਟੀ ਸਰਕਾਰ ਦੇ ਇਸ ਫੈਸਲੇ ਨੂੰ ਬਰਦਾਸ਼ਤ ਨਹੀਂ ਕਰੇਗੀ ਤੇ ਹਰ ਹੱਦ ਤੱਕ ਥਰਮਲ ਪਲਾਂਟ ਨੂੰ ਬਚਾਉਣ ਦੀ ਲੜਾਈ ਲੜੇਗੀ
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...






















