• Latest
  • Trending
ਬਠਿੰਡਾ ਦੇ ਏਮਜ਼ ਪ੍ਰਾਜੈਕਟ ਦੇ ਕੰਮ ’ਚ ਤੇਜ਼ੀ ਲਈ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨੂੰ ਲਿਖਣਗੇ ਪੱਤਰ

ਬਠਿੰਡਾ ਦੇ ਏਮਜ਼ ਪ੍ਰਾਜੈਕਟ ਦੇ ਕੰਮ ’ਚ ਤੇਜ਼ੀ ਲਈ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨੂੰ ਲਿਖਣਗੇ ਪੱਤਰ

9 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

19 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

38 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਦੇ ਏਮਜ਼ ਪ੍ਰਾਜੈਕਟ ਦੇ ਕੰਮ ’ਚ ਤੇਜ਼ੀ ਲਈ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨੂੰ ਲਿਖਣਗੇ ਪੱਤਰ

February 13, 2018
in ਪੰਜਾਬ
ਬਠਿੰਡਾ ਦੇ ਏਮਜ਼ ਪ੍ਰਾਜੈਕਟ ਦੇ ਕੰਮ ’ਚ ਤੇਜ਼ੀ ਲਈ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨੂੰ ਲਿਖਣਗੇ ਪੱਤਰ

ਚੰਡੀਗੜ, 13 ਫਰਵਰੀ            ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਿਹਤ ਮੰਤਰੀ ਨੂੰ ਮੁਹਾਲੀ ਵਿੱਚ ਪ੍ਰਸਤਾਵਿਤ ਮੈਡੀਕਲ ਕਾਲਜ ਨੂੰ ਸਰਹੱਦੀ ਖੇਤਰ, ਸੰਭਾਵੀ ਤੌਰ ’ਤੇ ਸੰਗਰੂਰ, ਵਿੱਚ ਤਬਦੀਲ ਕਰਨ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਭਵਿੱਖੀ ਸਿਹਤ ਪ੍ਰਾਜੈਕਟ ਮੈਡੀਕਲ ਸਹੂਲਤਾਂ ਦੀ ਘਾਟ ਵਾਲੇ ਇਲਾਕਿਆਂ ਵਿੱਚ ਲਾਉਣ ਦੀ ਯੋਜਨਾ ਤਿਆਰ ਕਰਨ ਲਈ ਕਿਹਾ ਹੈ।

            ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਵੀ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ ਕਰ ਕੇ ਇਸ ਮੈਡੀਕਲ ਕਾਲਜ ਦੀ ਜਗਾ ਤਬਦੀਲ ਕਰਨ ਬਾਰੇ ਚਰਚਾ ਕਰਨ ਤੋਂ ਇਲਾਵਾ ਏਮਜ਼ ਬਠਿੰਡਾ ਪ੍ਰਾਜੈਕਟ, ਜਿਸ ਲਈ ਪੰਜਾਬ ਸਰਕਾਰ ਨੇ ਸਾਰੀਆਂ ਲੋੜੀਦੀਂ ਕਾਰਵਾਈਆਂ ਮੁਕੰਮਲ ਕਰ ਲਈਆਂ ਹਨ, ਵਿੱਚ ਤੇਜ਼ੀ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ।

            800 ਕਰੋੜ ਦੀ ਲਾਗਤ ਵਾਲਾ ਏਮਜ਼ ਬਠਿੰਡਾ ਸੌ ਫੀਸਦ ਕੇਂਦਰੀ ਸਪਾਂਸਰ ਪ੍ਰਾਜੈਕਟ ਹੈ ਜਦੋਂਕਿ 300 ਕਰੋੜ ਦੀ ਲਾਗਤ ਵਾਲਾ ਮੈਡੀਕਲ ਕਾਲਜ ਦਾ ਪ੍ਰਾਜੈਕਟ 70:30ਦੇ ਅਨੁਪਾਤ ਨਾਲ ਕੇਂਦਰ ਤੇ ਰਾਜ ਦੀ ਹਿੱਸੇਦਾਰੀ ਵਾਲਾ ਪ੍ਰਾਜੈਕਟ ਹੈ।

            ਸੂਬੇ ਵਿੱਚ ਵਧੀਆ ਸਿਹਤ ਢਾਂਚਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਨੇ ਇਹ ਨਿਰਦੇਸ਼ ਇਨਾਂ ਦੋ ਪ੍ਰਾਜੈਕਟਾਂ ਦੀ ਸਮੀਖਿਆ ਬਾਰੇ ਮੰਗਲਵਾਰ ਨੂੰ ਇੱਥੇ ਹੋਈ ਮੀਟਿੰਗ ਦੌਰਾਨ ਦਿੱਤੇ।

            ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਸ ਮੈਡੀਕਲ ਕਾਲਜ ਲਈ ਮੁਹਾਲੀ ਦੀ ਚੋਣ ਸਾਲ 2012 ਵਿੱਚ ਆਈ ਯੋਜਨਾ ਤਹਿਤ ਕੀਤੀ ਗਈ ਸੀ, ਜਿਸ ਵਾਸਤੇ ਅਗਾੳੂਂ-ਸ਼ਰਤ ਸੀ ਕਿ ਇਸ ਸ਼ਹਿਰ ਵਿੱਚ 200 ਬੈੱਡਾਂ ਦਾ ਹਸਪਤਾਲ ਹੋਣਾ ਚਾਹੀਦਾ ਸੀ ਜਿਸ ਨੂੰ ਅਪਗ੍ਰੇਡ ਕਰਨ ਵਿੱਚ ਕੇਂਦਰ ਮਦਦ ਕਰ ਸਕਦੀ ਹੋਵੇ। ਉਸ ਸਮੇਂ ਮੁਹਾਲੀ ਵਿੱਚ 200ਬੈੱਡਾਂ ਦਾ ਇਕ ਸਿਵਲ ਹਸਪਤਾਲ ਸੀ ਅਤੇ ਕੋਈ ਪ੍ਰਾਈਵੇਟ ਹਸਪਤਾਲ ਜਾਂ ਮੈਡੀਕਲ ਕਾਲਜ ਨਹੀਂ ਸੀ। ਇਸ ਯੋਜਨਾ ਦੀਆਂ ਸ਼ਰਤਾਂ ਤੇ ਨਿਯਮ ਇਹ ਹਸਪਤਾਲ ਪੂਰੇ ਕਰਦਾ ਸੀ। ਹਾਲਾਂਕਿ ਇਸ ਬਾਅਦ ਕਈ ਹੋਰ ਇਲਾਕੇ ਸਾਹਮਣੇ ਆਏ ਹਨ, ਜੋ ਇਹ ਸ਼ਰਤਾਂ ਤੇ ਨਿਯਮ ਪੂਰੇ ਕਰਦੇ ਹਨ, ਜਿਨਾਂ ਦੀ ਚੋਣ ਕੀਤੀ ਜਾ ਸਕਦੀ ਹੈ।

            ਮੀਟਿੰਗ ਦੌਰਾਨ ਚਰਚਾ ਹੋਈ ਕਿ ਮੁਹਾਲੀ ਵਿੱਚ ਸਾਰੀਆਂ ਸਹੂਲਤਾਂ ’ਤੇ ਧਿਆਨ ਕੇਂਦਰਿਤ ਕਰਨ ਨਾਲ ਵਿਕਾਸ ਦੀ ਇਕਸਾਰਤਾ ਨਹੀਂ ਰਹੇਗੀ ਕਿਉਂਕਿ ਗੁਆਂਢ ਵਿੱਚ ਚੰਡੀਗੜ ’ਚ ਪਹਿਲਾਂ ਹੀ ਮੈਡੀਕਲ ਕਾਲਜ ਹੈ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਇਸ ਮੈਡੀਕਲ ਕਾਲਜ ਨੂੰ ਘੱਟ-ਵਿਕਸਤ ਸਰਹੱਦੀ ਇਲਾਕੇ ਵਿੱਚ ਤਬਦੀਲ ਕੀਤਾ ਜਾਵੇ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਹਾਮੀ ਭਰਦਿਆਂ ਕਿਹਾ ਕਿ ਇਸ ਪ੍ਰਸਤਾਵਿਤ ਕਾਲਜ ਲਈ ਸੰਗਰੂਰ ਢੁਕਵੀਂ ਜਗਾ ਹੋਵੇਗੀ।

            ਮੁੱਖ ਮੰਤਰੀ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਇਹ ਮਾਮਲਾ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਕੋਲ ਉਠਾਉਣ ਅਤੇ ਇਹ ਦੇਖਣ ਲਈ ਕਿਹਾ ਕਿ ਕੀ ਇਸ ਮੈਡੀਕਲ ਕਾਲਜ ਵਾਸਤੇ ਸੰਗਰੂਰ ਦੀ ਚੋਣ ਕੀਤੀ ਜਾ ਸਕਦੀ ਹੈ। ਉਨਾਂ ਨੇ ਭਾਰਤ ਸਰਕਾਰ ਦੇ ਫ਼ੈਸਲੇ ਦੇ ਆਧਾਰ ’ਤੇ ਅੱਗੇ ਵਧਣ ਲਈ ਕਿਹਾ।

            ਬਠਿੰਡਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਏਮਜ਼ ਦੇ ਮੁੱਦੇ ’ਤੇ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਸੂਬਾਈ ਸਰਕਾਰ ਨੇ ਜ਼ਮੀਨ ਦੇ ਤਬਾਦਲੇ ਸਮੇਤ ਪਹਿਲਾਂ ਹੀ ਸਾਰੇ ਬਕਾਇਆ ਮੁੱਦੇ ਸੁਲਝਾ ਲਏ ਹਨ। ਇਸ ਮੈਡੀਕਲ ਕਾਲਜ-ਕਮ-ਹਸਪਤਾਲ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨੇ 2016 ਵਿੱਚ ਰੱਖਿਆ ਸੀ। ਪੰਜਾਬ ਨੇ ਜ਼ਮੀਨ ਮੁਹੱਈਆ ਕਰਾ ਦਿੱਤੀ ਸੀ ਅਤੇ ਲੋੜੀਂਦਾ ਸੜਕ ਢਾਂਚਾ ਮੁਹੱਈਆ ਕਰਾਉਣਾ ਸੀ ਜਦੋਂਕਿ ਬਾਕੀ ਸਾਰਾ ਕੁੱਝ ਕੇਂਦਰ ਸਰਕਾਰ ਨੇ ਸੰਭਾਲਣਾ ਸੀ।

            ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਗੇਂਦ ਹੁਣ ਭਾਰਤ ਸਰਕਾਰ ਦੇ ਪਾਲੇ ਵਿਚ ਹੈ ਜਿਸ ਵੱਲੋਂ ਚਾਰ ਦੀਵਾਰੀ ਦੀ ਉਸਾਰੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਆਰਕੀਟੈਕਟ ਲਈ ਆਲਮੀ ਪੱਧਰ ’ਤੇ ਟੈਂਡਰ ਕੱਢੇ ਗਏ ਹਨ ਜਿਸ ਨੂੰ ਛੇਤੀ ਹੀ ਅੰਤਿਮ ਰੂਪ ਦਿੱਤੇ ਜਾਣ ਦੀ ਆਸ ਹੈ।

            ਮੁੱਖ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕੇਂਦਰੀ ਸਿਹਤ ਮੰਤਰਾਲੇ ਨੂੰ ਹਦਾਇਤ ਦੇਣ ਲਈ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਕੇ ਉਨਾਂ ਦੇ ਦਖਲ ਦੀ ਮੰਗ ਕਰਨਗੇ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਛੇਤੀ ਤੋਂ ਛੇਤੀ ਇਸ ਦਾ ਲਾਭ ਮਿਲ ਸਕੇ।

            ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਪੀ.ਜੀ.ਆਈ ਸੈਟੇਲਾਈਟ ਸੈਂਟਰਾਂ ਦੇ 100 ਫੀਸਦੀ ਕੇਂਦਰੀ ਸਹਾਇਤਾ ਪ੍ਰਾਜੈਕਟਾਂ ਦੀ ਸਥਾਪਨਾ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇ। ਉਨਾਂ ਨੂੰ ਦੱਸਿਆ ਗਿਆ ਕਿ ਕੇਂਦਰ ਸਰਕਾਰ ਇਸ ਪ੍ਰਾਜੈਕਟ ਲਈ ਅੱਗੇ ਵਧਣ ਦੀ ਇੱਛੁਕ ਹੈ ਪਰ ਪੀ.ਜੀ.ਆਈ ਦੇ ਕੁਝ ਤੌਖਲੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਪੀ.ਜੀ.ਆਈ ਨਾਲ ਇਨਾਂ ਮਸਲਿਆਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਆਖਿਆ।

            ਮੀਟਿੰਗ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ,ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਉਚੇਰੀ ਸਿੱਖਿਆ ਐਸ.ਕੇ. ਸੰਧੂ, ਵਧੀਕ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸੰਜੇ ਕੁਮਾਰ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਦਿਪਰਵਾ ਲਾਕਰਾ ਸ਼ਾਮਲ ਸਨ।

—————–

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

by Navjot
3 weeks ago
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕ੍ਰਾਈਸਟਚਰਚ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 