ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ
ਬਠਿੰਡਾ, 13 ਅਗਸਤ (ਕੁਲਬੀਰ ਬੀਰਾ) – ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਕਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੁਕਮ ਜਾਰੀ ਕਰਕੇ ਜ਼ਿਲੇ ਦੇ ਵੱਖ-ਵੱਖ ਖੇਤਰਾਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ
ਜਾਰੀ ਹੁਕਮਾਂ ਮੁਤਾਬਿਕ ਜ਼ਿਲਾ ਮੈਜਿਸਟਰੇਟ ਨੇ ਇੱਥੋਂ ਦੇ ਡੀ.ਡੀ ਮਿੱਤਲ ਟਾਵਰ, ਅਗਰਵਾਲ ਕਲੋਨੀ ਦੀ ਗਲੀ ਨੰਬਰ ਤਿੰਨ ਤੇ ਅਮਰਪੁਰਾ ਬਸਤੀ ਦੀ ਗਲੀ ਨੰਬਰ ਤਿੰਨ ਦੇ ਇਲਾਕੇ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਹਨ
ਉਨਾਂ ਦੱਸਿਆ ਕਿ ਇਹ ਇਲਾਕੇ ਅਗਲੇ 10 ਦਿਨ ਤੱਕ ਮਾਈਕਰੋ ਕੰਟੇਨਮੈਂਟ ਜ਼ੋਨ ਬਣੇ ਰਹਿਣਗੇ, ਜਿਸ ਨੂੰ ਨਵੇਂ ਕੇਸ ਆਉਣ ਤੇ 5 ਦਿਨਾਂ ਲਈ ਵਧਾਇਆ ਜਾਵੇਗਾ ਇੰਨਾਂ ਖੇਤਰਾਂ ਵਿੱਚ ਆਉਣ-ਜਾਣ ਲਈ ਚੈਕ ਪੋਸਟ ਬਣਾਏ ਜਾਣਗੇ ਕੰਟੈਕਟ ਟਰੇਸਿੰਗ ਕਰਕੇ ਨਮੂਨੇ ਵੀ ਇਕੱਤਰ ਕੀਤੇ ਜਾਣਗੇ ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹਰ ਰੋਜ਼ ਘਰ-ਘਰ ਜਾ ਕੇ ਕਰੋਨਾ ਦੇ ਲੱਛਣਾਂ ਵਾਲੇ ਸ਼ੱਕੀ ਮਰੀਜ਼ਾਂ ਦੀ ਪਛਾਣ ਕੀਤੀ ਜਾਵੇਗੀ ਤਾਂ ਜੋ ਸਮਾਂ ਰਹਿੰਦੇ ਉਨਾਂ ਨੂੰ ਲੋੜੀਂਦੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਇਸ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਹੱਥ ਧੋਣ ਤੇ ਆਲੇ ਦੁਆਲੇ ਸਾਫ਼-ਸਫਾਈ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ
ਜ਼ਿਲਾ ਮੈਜਿਸਟੇ੍ਰਟ ਨੇ ਜਾਰੀ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਕਿ ਇਕਾਂਤਵਾਸ ਤੇ ਸਮਾਜਿਕ ਦੂਰੀ ਸਬੰਧੀ ਐਲਾਨੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਅਤੇ ਭਾਰਤੀ ਦੰਡਾਂਵਲੀ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ
ਰਾਸ਼ਟਰਪਤੀ ਮੁਰਮ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਚੰਡੀਗੜ੍ਹ / ਮੋਹਾਲੀ 3 ਮਈ (ਸਤੀਸ਼ ਕੁਮਾਰ ਪੁੱਪੀ): ਰਾਸ਼ਟਰਪਤੀ ਦ੍ਰੋਪਦੀ ਮੁਰਮ 3ਦਿਨ ਦੇ ਹਿਮਾਚਲ ਦੌਰੇ ਤੇ ਹਨ। ਜਿੱਥੇ ਜਾਣ ਤੋਂ...