ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਾਇਰਿੰਗ, ਚਾਰ ਦੀ ਮੌਤ
ਚੰਡੀਗੜ੍ਹ,12ਅਪ੍ਰੈਲ(ਵਿਸ਼ਵ ਵਾਰਤਾ)-ਏਸ਼ੀਆ ਦੀ ਸਭ ਤੋਂ ਵੱਡੀ ਫੌਜੀ ਛਾਉਣੀ ਬਠਿੰਡਾ ਵਿਖੇ ਅੱਜ ਸਵੇਰੇ ਲਗਭਗ ਸਾਢੇ ਚਾਰ ਵਜੇ ਗੋਲੀਆਂ ਚੱਲਣ ਨਾਲ ਚਾਰ ਜਣਿਆਂ ਦੀ ਮੌਤ ਹੋਣ ਸਬੰਧੀ ਜਾਣਕਾਰੀ ਮਿਲੀ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ, ਕਿਸੇ ਨੂੰ ਵੀ ਉਸ ਪਾਸੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਬਠਿੰਡਾ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਕਿਹਾ ਹੈ ਕਿ ਇਹ ਕੋਈ ਆਤੰਕੀ ਹਮਲਾ ਨਹੀਂ ਹੈ।
ਅਜੇ ਤੱਕ ਇਹ ਵੀ ਪੁਸ਼ਟੀ ਨਹੀਂ ਹੋਈ ਹੈ ਕਿ ਮਰਨ ਵਾਲਿਆਂ ਵਿਚ ਸਿਵਲੀਅਨ ਹਨ ਜਾਂ ਮਿਲਟਰੀ ਵਾਲੇ। ਉਂਜ ਕੇਂਦਰੀ ਏਜੰਸੀਆਂ ਨੂੰ ਇਸ ਸਬੰਧੀ ਅਲਰਟ ਕਰ ਦਿੱਤਾ ਗਿਆ ਹੈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।























