ਬਠਿੰਡਾ ਰਿਸ਼ਵਤ ਕਾਂਡ ਵਿੱਚ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸਖ਼ਤ ਆਦੇਸ਼
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਪੀਏ ਨਾ ਬਣਾਉਣ ਅਤੇ ਕਿਸੇ ਸਾਫ ਸੁਥਰੇ ਅਕਸ ਵਾਲੇ ਸਖ਼ਸ਼ ਨੂੰ ਹੀ ਪੀਏ ਬਣਾਉਣ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਵੱਲੋਂ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਕਿਹੜੇ ਵਿਧਾਇਕ ਨੇ ਕਿਹੜਾ ਪੀਏ ਬਣਾਇਆ ਹੋਇਆ ਹੈ। ਮੁੱਖ ਮੰਤਰੀ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਇਹ ਵੀ ਹੁਕਮ ਦਿੱਤੇ ਹਨ ਕਿ ਜਿਹੜੇ ਵੀ ਸਰਕਾਰੀ ਕੰਮ ਕਰਵਾਉਣੇ ਹਨ ਉਹ ਸੰਬੰਧਤ ਅਧਿਕਾਰੀਆਂ ਨੂੰ ਖੁਦ ਫੋਨ ਕਰਨ ਅਤੇ ਪੀਏ ਕੋਲੋਂ ਇਹ ਕੰਮ ਨਾ ਕਰਵਾਉਣ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਮਿਤ ਰਤਨ ਦੀ ਗ੍ਰਿਫਤਾਰੀ ਤੋਂ ਬਾਅਦ ਟਵੀਟ ਵੀ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ “ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ..ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ , ਪਿਆਰ ਅਤੇ ਉਮੀਦਾਂ ਮੇਰਾ ਹੌਂਸਲਾ ਬੁਲੰਦ ਰੱਖਦੀਆਂ ਨੇ.. ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ..”
https://twitter.com/BhagwantMann/status/1628602899852038144?s=20