ਬਠਿੰਡਾ ਵਿੱਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ
ਨਹਿਰ ਕਿਨਾਰੇ ਮਿਲੇ ਪਾੜੇ ਹੋਏ ਅੰਗ
ਪੁਲੀਸ ਦੀ ਕਾਰਗੁਜ਼ਾਰੀ ਪ੍ਰਤੀ ਪੰਥਕ ਜਥੇਬੰਦੀਆਂ ਵਿੱਚ ਰੋਸ, ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ
ਬਠਿੰਡਾ 28 ਮਈ (ਕੁਲਬੀਰ ਬੀਰਾ ):-ਬਲਾਤਕਾਰੀ ਸੌਦਾ ਖਾਂ ਦੇ ਹੱਕ ਵਿੱਚ ਅਰਦਾਸ ਕਰਨ ਤੋਂ ਬਾਅਦ ਅੱਜ ਫਿਰ ਬਠਿੰਡਾ ਵਿਚ ਗੁਰੂ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ ਸਰਹਿੰਦ ਨਹਿਰ ਦੇ ਕਿਨਾਰੇ ਸੜਕ ਤੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਹੋਏ ਮਿਲੇ ਹਨ ਜਿਸ ਦੀ ਸੂਚਨਾ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਮਹਿੰਦਰ ਸਿੰਘ ਖ਼ਾਲਸਾ ਨੂੰ ਮਿਲੀ ਅਤੇ ਉਸ ਨੇ ਕੰਨ ਪਾੜੇ ਹੋਏ ਅੰਗ ਇਕੱਤਰ ਕਰਕੇ ਗੁਰਦੁਆਰਾ ਸਾਹਿਬ ਪਹੁੰਚਾਇਆ ਅਤੇ ਪੁਲੀਸ ਨੂੰ ਸੂਚਨਾ ਦਿੱਤੀ ਜਿਸ ਉਪਰੰਤ ਪੁਲਸ ਨੇ ਢਿੱਲੀ ਕਾਰਗੁਜ਼ਾਰੀ ਸ਼ੁਰੂ ਕੀਤੀ ਜਿਸ ਕਰਕੇ ਪੰਥਕ ਜਥੇਬੰਦੀਆਂ ਚ ਰੋਸ ਪਾਇਆ ਗਿਆ ਸੂਚਨਾ ਮਿਲਦੇ ਹੀ ਮੌਕੇ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਦਲ ਖਾਲਸਾ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਪਹੁੰਚੇ ਤੇ ਉਨ੍ਹਾਂ ਇਸ ਘਟਨਾ ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਇਹ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ ਹਨ ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਸਰਕਾਰ ਇਨ੍ਹਾਂ ਘਟਨਾਵਾਂ ਪ੍ਰਤੀ ਚਿੰਤਤ ਨਹੀਂ ਉਨ੍ਹਾਂ ਅੱਜ ਦੀ ਘਟਨਾ ਤੇ ਬਠਿੰਡਾ ਦੀ ਪੁਲੀਸ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰਦਿਆਂ ਮੁੱਖ ਮੰਤਰੀ ਤੋਂ ਕਾਰਵਾਈ ਦੀ ਮੰਗ ਕੀਤੀ ਅਤੇ ਦੋਸ਼ ਲਾਇਆ ਕਿ ਪੁਲੀਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਅਧਿਕਾਰੀ ਮੌਕੇ ਤੇ ਨਹੀਂ ਪਹੁੰਚਿਆ ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਘਟਨਾ ਪਿੱਛੇ ਸਾਜਿਸ਼ ਕਰਤਾ ਦੇ ਚਿਹਰੇ ਬੇਨਕਾਬ ਕੀਤੇ ਜਾਣ