ਬਦਮਾਸ਼ਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ 11 ਜਨਵਰੀ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਫਗਵਾੜਾ ‘ਚ ਬਦਮਾਸ਼ਾਂ ਨਾਲ ਲੋਹਾ ਲੈਂਦਿਆਂ ਸ਼ਹੀਦੇ ਹੋਏ ਪੰਜਾਬ ਪੁਲਿਸ ਦੇ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਲਦੀਪ ਸਿੰਘ ਦੇ ਜੱਦੀ ਪਿੰਡ ਸ਼ਾਹਪੁਰ ਅਮਰਗੜ੍ਹ ਪੁੱਜੇ। ਮੁੱਖ ਮੰਤਰੀ ਦੀ ਆਮਦ ਤੋਂ ਤੋਂ ਪਹਿਲਾਂ ਹੀ ਸ਼ਹੀਦ ਦੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਕਲਾਨੌਰ-ਬਟਾਲਾ ਮਾਰਗ ‘ਤੇ ਵਡਾਲਾ ਬਾਂਗਰ ਤੋਂ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਜੱਦੀ ਪਿੰਡ ਸ਼ਾਹਪੁਰ ਅਮਰਗੜ੍ਹ ਨੂੰ ਜਾਣ ਵਾਲੀ ਸੜਕ ‘ਤੇ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ।