ਪੰਜਾਬ ਵਿੱਚ ਕਾਨੂੰਨ ਦਾ ਨਹੀਂ ਰਿਹਾ ਬਦਮਾਸ਼ਾਂ ਨੂੰ ਡਰ
ਬਦਮਾਸ਼ਾਂ ਨੇ ਦਿਨ ਦਿਹਾੜੇ ਬੰਦੂਕ ਦੀ ਨੋਕ ਤੇ ਬਿਲਡਰ ਕੋਲੋਂ ਲੁੱਟੇ ਕਰੋੜਾਂ ਰੁਪਏ
ਫਾਈਰਿੰਗ ਵਿੱਚ ਇੱਕ ਵਿਅਕਤੀ ਗੰਭੀਰ ਜਖਮੀ
ਮੋਹਾਲੀ,10 ਜੂਨ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਮੋਹਾਲੀ ਦੇ ਡੇਰਾ ਬੱਸੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਇੱਥੇ ਦਿਨ ਦਿਹਾੜੇ ਬਦਮਾਸ਼ਾਂ ਵੱਲੋਂ ਬੰਦੂਕ ਦੀ ਨੋਕ ਤੇ ਇੱਕ ਬਿਲਡਰ ਕੋਲੋਂ ਡੇਢ ਕਰੋੜ ਰੁਪਏ ਲੁੱਟ ਕੇ ਫਰਾਰ ਹੋ ਗਏ । ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਫਰਾਰ ਹੋਣ ਵੇਲੇ ਬਦਮਾਸ਼ਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ ਹੈ ਅਤੇ ਇਸ ਦੌਰਾਨ ਨਜ਼ਦੀਕ ਹੀ ਇੱਕ ਰੇਹੜੀ ਵਾਲੇ ਦੇ ਜਖਮੀ ਹੋਣ ਦੀ ਵੀ ਸੂਚਨਾ ਹੈ। ਰੇਹੜੀ ਵਾਲੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਫੌਰੀ ਤੌਰ ਤੇ ਕਾਰਵਾਈ ਕਰਦੇ ਹੋਏ ਦੋ ਤੋਂ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।