ਬਦਲੀ ਦੇ ਵਿਰੋਧ ਵਿੱਚ ਅਧਿਆਪਕਾਂ ਨੇ ਚੁੱਕਿਆ ਖ਼ੌਫਨਾਕ ਕਦਮ
ਸਿੱਖਿਆ ਵਿਭਾਗ ਦੇ ਸਾਹਮਣੇ 5 ਅਧਿਆਪਕਾਂ ਨੇ ਖਾਧਾ ਜ਼ਹਿਰ

ਚੰਡੀਗੜ੍ਹ, 25ਅਗਸਤ(ਵਿਸ਼ਵ ਵਾਰਤਾ)- ਪੱਛਮੀ ਬੰਗਾਲ ਦੇ ਕੋਲਕਾਤਾ ’ਚ ਸਰਕਾਰੀ ਸਕੂਲ ਦੇ ਪੰਜ ਅਧਿਆਪਕਾਂ ਵੱਲੋਂ ਬੜਾ ਹੀ ਖ਼ਤਰਨਾਕ ਕਦਮ ਚੁੱਕਿਆ ਗਿਆ ਹੈ। ਸਰਕਾਰ ਵੱਲੋਂ ਅਧਿਆਪਕਾਂ ਦੀ ਬਦਲੀ ਕੀਤੇ ਜਾਣ ਦੇ ਵਿਰੋਧ ਵਿੱਚ ਅਧਿਆਪਕਾਂ ਵੱਲੋਂ ਜ਼ਹਿਰ ਖਾਣ ਦੀ ਖ਼ਬਰ ਸਾਹਮਣੇ ਆਈ ਹੈ। ਉਹਨਾਂ ਨੇ ਦੂਰ ਦੇ ਖੇਤਰ ਵਿੱਚ ਹੋਈ ਬਦਲੀ ਦੇ ਵਿਰੋਧ ਵਿੱਚ ਸਿੱਖਿਆ ਵਿਭਾਗ ਦੇ ਸਾਹਮਣੇ ਜ਼ਹਿਰੀਲਾ ਪਦਾਰਥ ਪੀ ਲਿਆ ਹੈ। ਜਿਸ ਤੋਂ ਬਾਅਦ ਸਿਹਤ ਵਿਗੜਨ ਤੋਂ ਬਾਅਦ ਅਧਿਆਪਕਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿਥੇ ਦੋ ਅਧਿਆਪਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੱਸ ਦੱਈਏ ਕਿ ਅਧਿਆਪਕਾਂ ਨੇ 18 ਨੂੰ ਰਾਜ ਸਕੱਤਰੇਤ ਵਿੱਚ ਪ੍ਰਦਰਸ਼ਨ ਕੀਤਾ ਸੀ, ਜੋ ਇਕ ਉਚ ਸੁਰੱਖਿਆ ਵਾਲਾ ਖੇਤਰ ਹੈ। ਸਤ ਲੇਖ ਵਿੱਚ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਉਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ। ਠੇਕੇ ਉਤੇ ਕੰਮ ਕਰਦੇ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਅਧਿਆਪਕਾਂ ਨੇ ਸਿੱਖਿਆ ਮੰਤਰੀ ਨਾਲ ਮਿਲਣ ਦੀ ਗੱਲ ਰੱਖੀ, ਪ੍ਰੰਤੂ ਪੁਲਿਸ ਨੇ ਕੋਵਿਡ ਨਿਯਮਾਂ ਕਰਕੇ ਮਿਲਣ ਤੋਂ ਮਨ੍ਹਾਂ ਕਰ ਦਿੱਤਾ। ਜਿਸ ਤੋਂ ਬਾਅਦ ਅਧਿਆਪਕਾਂ ਨੇ ਇਹ ਖ਼ੌਫਨਾਕ ਕਦਮ ਚੁੱਕਿਆ।






















