• Latest
  • Trending
ਬਰਗਾੜੀ ਜਾਂਚ ਮਾਮਲੇ ਵਿੱਚ ਸੀ.ਬੀ.ਆਈ. ’ਤੇ ਕੋਈ ਭਰੋਸਾ ਨਹੀਂ : ਕੈਪਟਨ ਅਮਰਿੰਦਰ ਸਿੰਘ

ਬਰਗਾੜੀ ਜਾਂਚ ਮਾਮਲੇ ਵਿੱਚ ਸੀ.ਬੀ.ਆਈ. ’ਤੇ ਕੋਈ ਭਰੋਸਾ ਨਹੀਂ : ਕੈਪਟਨ ਅਮਰਿੰਦਰ ਸਿੰਘ

7 years ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

49 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

4 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

5 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

6 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

6 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

6 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਰਗਾੜੀ ਜਾਂਚ ਮਾਮਲੇ ਵਿੱਚ ਸੀ.ਬੀ.ਆਈ. ’ਤੇ ਕੋਈ ਭਰੋਸਾ ਨਹੀਂ : ਕੈਪਟਨ ਅਮਰਿੰਦਰ ਸਿੰਘ

September 26, 2019
in ਪੰਜਾਬ
ਬਰਗਾੜੀ ਜਾਂਚ ਮਾਮਲੇ ਵਿੱਚ ਸੀ.ਬੀ.ਆਈ. ’ਤੇ ਕੋਈ ਭਰੋਸਾ ਨਹੀਂ : ਕੈਪਟਨ ਅਮਰਿੰਦਰ ਸਿੰਘ

ਬਰਗਾੜੀ ਜਾਂਚ ਮਾਮਲੇ ਵਿੱਚ ਸੀ.ਬੀ.ਆਈ. ’ਤੇ ਕੋਈ ਭਰੋਸਾ ਨਹੀਂ : ਕੈਪਟਨ ਅਮਰਿੰਦਰ ਸਿੰਘ

–   ਕਿਹਾ,  ਸੂਬੇ ਨੂੰ ਕੇਸ ਦੀ ਜਾਂਚ ਵਾਪਸ ਸੌਂਪਣ ਦੇ ਰਾਹ ਵਿੱਚ ਬਾਦਲਾਂ ਨੂੰ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ

 –  ਸੂਬਾ ਸਰਕਾਰ ਹਰੇਕ ਪੱਧਰ ’ਤੇ ਲੜਾਈ ਲਈ ਤਿਆਰ, ਹਰਸਿਮਰਤ ਨੂੰ ਮਾਮਲੇ ਦੀ ਜਾਂਚ ਸੂਬੇ ਨੂੰ ਵਾਪਸ ਸੌਂਪਣ ਲਈ ਕੇਂਦਰ ’ਤੇ ਦਬਾਅ ਪਾਉਣ ਜਾਂ ਅਸਤੀਫ਼ਾ ਦੇਣ ਲਈ ਕਿਹਾ

– ਵਿਧਾਨ ਸਭਾ ਵੱਲੋਂ 6 ਸਤੰਬਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਨ ਮਗਰੋਂ ਏਜੰਸੀ ਕੋਲ ਮਾਮਲੇ ਦੀ ਜਾਂਚ ਦਾ ਕੋਈ ਅਧਿਕਾਰ ਨਹੀਂ: ਐਡਵੋਕੇਟ ਜਨਰਲ

ਚੰਡੀਗੜ, 26 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਬਰਗਾੜੀ ਮਾਮਲਿਆਂ ਦੀ ਜਾਂਚ ਸਬੰਧੀ ਸੂਬਾ ਸਰਕਾਰ ਨੂੰ ਸੀ.ਬੀ.ਆਈ. ’ਤੇ ਕੋਈ ਭਰੋਸਾ ਨਹੀਂ ਹੈ ਅਤੇ ਉਹ ਬਰਗਾੜੀ ਮਾਮਲਿਆਂ ਦੀ ਜਾਂਚ ਵਾਪਸ ਪੰਜਾਬ ਪੁਲਿਸ ਦੇ ਹੱਥ ਦੇਣ ਦੇ ਰਾਹ ਵਿੱਚ ਬਾਦਲਾਂ ਨੂੰ ਕਿਸੇ ਵੀ ਕੀਮਤ ’ਤੇ ਰੋੜਾ ਅੜਕਾਉਣ ਨਹੀਂ ਦੇਣਗੇ।

ਸੂਬਾ ਸਰਕਾਰ ਵੱਲੋਂ  ਸੀ.ਬੀ.ਆਈ. ਦੁਆਰਾ ਬਰਗਾੜੀ ਮਾਮਲਿਆਂ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪਣ ਦੇ ਫੈਸਲੇ ਦਾ ਅਦਾਲਤ ਵਿੱਚ ਰਸਮੀ ਢੰਗ ਨਾਲ ਵਿਰੋਧ ਕਰਨ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੀ.ਬੀ.ਆਈ. ਸਪੱਸ਼ਟ ਤੌਰ ’ਤੇ ਬਾਦਲਾਂ ਦੇ ਇਸ਼ਾਰੇ ’ਤੇ ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ, ਜੋ ਜਾਂਚ ਨੂੰ ਅੱਗੇ ਲਿਜਾਣ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ। ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨ ਦੇ ਤਿੰਨ ਮਹੀਨੇ ਬਾਅਦ ਇਨਾਂ ਮਾਮਲਿਆਂ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਨੂੰ ਸੌਪਣ ਦਾ ਫੈਸਲਾ ਸਪੱਸ਼ਟ ਤੌਰ ’ਤੇ ਜਾਂਚ ਨੂੰ ਲਟਕਾਉਣ ਅਤੇ ਸੂਬਾ ਸਰਕਾਰ ਨੂੰ ਜਾਂਚ ਸੌਂਪਣ ਦੇ ਰਾਹ ਵਿੱਚ ਅੜਿੱਕਾ ਲਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਅਦਾਲਤ ਵਿੱਚ ਸੀ.ਬੀ.ਆਈ. ਦਾ ਵਿਰੋਧ ਜਾਰੀ ਰੱਖੇਗੀ ਅਤੇ ਸੂਬੇ ਨੂੰ ਜਾਂਚ ਵਾਪਸ ਸੌਪਣ ਲਈ ਹਰੇਕ ਪੱਧਰ ’ਤੇ ਸੰਘਰਸ਼ ਕਰੇਗੀ। ਉਨਾਂ ਕਿਹਾ ‘‘ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਮਿਲੇ ਬਿਨਾਂ ਉਨਾਂ ਨਾਲ ਧੋ੍ਰਹ ਕਮਾ ਕੇ ਕਿਸੇ ਨੂੰ ਬਚ ਨਿਕਲਣ ਦੀ ਆਗਿਆ ਨਹੀਂ ਦੇਣਗੇ।’’

ਮੁੱਖ ਮੰਤਰੀ ਨੇ ਅਕਾਲੀ ਲੀਡਰਸ਼ਿਪ ਖਾਸ ਕਰਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ’ਤੇ ਵਰਦਿਆਂ ਕਿਹਾ ਕਿ ਉਹ (ਹਰਸਿਮਰਤ) ਸੂਬੇ ਨੂੰ ਜਾਂਚ ਮੁੜ ਸੌਂਪਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਜਾਂ ਫਿਰ ਅਸਤੀਫ਼ਾ ਦੇ ਦੇਣ। ਉਨਾਂ ਹਰਸਿਮਰਤ ਕੌਰ ਨੂੰ ਚੇਤੇ ਕਰਵਾਇਆ ਕਿ ਸੀ.ਬੀ.ਆਈ.ਤੋਂ ਜਾਂਚ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਲਏ ਫੈਸਲੇ ਵਿੱਚ ਉਨਾਂ ਦੀ ਪਾਰਟੀ (ਸ਼ੋਮਣੀ ਅਕਾਲੀ ਦਲ) ਵੀ ਸ਼ਾਮਲ ਸੀ। ਉਨਾਂ ਕਿਹਾ ਕਿ ਜਦੋਂ ਉਹ (ਹਰਸਿਮਰਤ) ਸਿੱਖ ਅਧਿਕਾਰਾਂ ਅਤੇ ਭਾਵਨਾਵਾਂ ਦੇ ਰਾਖੇ ਬਣਦੇ ਹਨ ਤਾਂ ਉਹ ਨਿਰਪੱਖ ਜਾਂਚ ਲਈ ਬਰਗਾੜੀ ਮਾਮਲਿਆਂ ਦੀ ਜਾਂਚ ਕੇਂਦਰ ਸਰਕਾਰ ਤੋਂ ਵਾਪਸ ਲੈ ਕੇ ਪੰਜਾਬ ਪੁਲੀਸ ਨੂੰ ਸੌਂਪਣ ਸਬੰਧੀ ਸੰਘਰਸ਼ ਕਰਕੇ ਆਪਣੀ ਭਰੋਸੇਯੋਗਤਾ ਸਾਬਤ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਸੀ.ਬੀ.ਆਈ. ਨੇ ਸਮੁੱਚੇ ਮਾਮਲੇ ਵਿੱਚ ਆਪਣੀ ਪੱਖਪਾਤ ਵਾਲੀ ਭੂਮਿਕਾ ਨੂੰ ਉਜਾਗਰ ਕੀਤਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਲੋਜ਼ਰ ਰਿਪੋਰਟ ਦੇ ਸਬੰਧ ਵਿੱਚ ਵਾਰ-ਵਾਰ ਕੀਤੀਆਂ ਬੇਨਤੀਆਂ ਅਤੇ ਕੋਸ਼ਿਸ਼ਾਂ ਦੇ ਬਾਵਜੂਦ ਕੌਮੀ ਏਜੰਸੀ ਪੰਜਾਬ ਪੁਲੀਸ ਨੂੰ ਕੇਸ ਸਬੰਧੀ ਦਸਤਾਵੇਜ਼ ਸੌਂਪਣ ਵਿੱਚ ਨਾਕਾਮ ਰਹੀ ਹੈ। ਉਨਾਂ ਕਿਹਾ ਕਿ ਇਹ ਏਜੰਸੀ ਵੱਲੋਂ ਜਾਣ ਬੁੱਝ ਕੇ ਕੀਤਾ ਗਿਆ ਹੈ ਤਾਂ ਜੋ ਏਜੰਸੀ ਨੂੰ ਕੇਸ ਐਸ.ਆਈ.ਟੀ. ਦੇ ਹੱਥ ਦੇਣ ਦਾ ਸਮਾਂ ਮਿਲ ਸਕੇ ਅਤੇ ਜਾਂਚ ਨੂੰ ਫਿਰ ਲਟਕਾ ਦਿੱਤਾ ਜਾਵੇ।

ਉਨਾਂ ਕਿਹਾ ਕਿ ਸੀ.ਬੀ.ਆਈ. ਪੂਰੀ ਤਰਾਂ ਬਾਦਲਾਂ ਦੇ ਪ੍ਰਭਾਵ ਹੇਠ ਕੰਮ ਕਰ ਰਹੀ ਹੈ, ਜੋ ਕਿ ਇਨਾਂ ਮਾਮਲਿਆਂ ਵਿੱਚ ਨਿਰਪੱਖ ਜਾਂਚ ਕਰਵਾਉਣ ਦੇ ਬਿਲਕੁਲ ਹੱਕ ਵਿੱਚ ਨਹੀਂ ਹਨ। ਉਨਾਂ ਕਿਹਾ ਕਿ ਨਿਆਂ ਫਿਰ ਹੀ ਮਿਲ ਸਕਦਾ ਹੈ ਜੇ ਪੰਜਾਬ ਪੁਲੀਸ ਇਨਾਂ ਮਾਮਲਿਆਂ ਦੀ ਜਾਂਚ ਕਰੇ।

ਉਨਾਂ ਕਿਹਾ, ‘‘ਸੀ.ਬੀ.ਆਈ.  ਸਾਰੇ ਅਧਿਕਾਰ ਅਤੇ ਸ਼ਕਤੀਆਂ ਹੋਣ ਦੇ ਬਾਵਜੂਦ ਤਿੰਨ ਸਾਲਾਂ ਤੱਕ ਇਨਾਂ ਮਾਮਲਿਆਂ ਨੂੰ ਤਰਕਸੰਗਤ ਸਿੱਟੇ ’ਤੇ ਲਿਜਾਣ ਵਿੱਚ ਨਾਕਾਮ ਰਹੀ ਅਤੇ ਫਿਰ ਜਾਂਚ ਪੂਰੀ ਕੀਤੇ ਬਿਨਾਂ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ। ਜਦੋਂ ਅਸੀਂ ਵਿਧਾਨ ਸਭਾ ਦੇ ਫੈਸਲੇ ਅਨੁਸਾਰ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਤਾਂ ਉਨਾਂ ਮਾਮਲੇ ਨੂੰ ਨਵਾਂ ਮੋੜ ਦਿੰਦਿਆਂ ਕੇਸ ਨੂੰ ਦੁਬਾਰਾ ਖੋਲਣ ਅਤੇ ਇਸਦੀ ਜਾਂਚ ਆਪਣੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਹੱਥ ਦੇਣ ਦੇ ਫੈਸਲਾ ਲਿਆ।’’

ਉਨਾਂ ਜਾਂਚ ਵਿੱਚ ਰੁਕਾਵਟ ਪੈਦਾ ਕਰਕੇ ਬਾਦਲਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ, ਜਿਨਾਂ ਦੀ ਇਸ ਮਾਮਲੇ ਵਿੱਚ ਭੂਮਿਕਾ ਦਿਨ-ਬ-ਦਿਨ ਸਪੱਸ਼ਟ ਹੁੰਦੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਨਸਾਫ਼ ਦੇ ਰਾਹ ਵਿੱਚ ਕਿਸੇ ਵੀ ਤਰਾਂ ਦੀ ਰੁਕਾਵਟ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਹੱਦ ਤੱਕ ਜਾਵੇਗੀ, ਜਿਵੇਂ ਕਿ ਬਾਦਲ ਚਾਹੁੰਦੇ ਹਨ। ਉਨਾਂ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਸੀ.ਬੀ.ਆਈ. ਦਾ ਡਟ ਕੇ ਸਾਹਮਣਾ ਕਰਾਂਗੇ ਅਤੇ ਜਾਂਚ ਨੂੰ ਕਿਸੇ ਤਰਕਸੰਗਤ ਸਿੱਟੇ ਲਿਜਾਣ ਨੂੰ ਯਕੀਨੀ ਬਣਾਉਣਗੇ।

ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ’ਤੇ ਸੂਬਾ ਸਰਕਾਰ ਨੇ ਅਦਾਲਤ ਅੱਗੇ ਵੀ ਸੀ.ਬੀ.ਆਈ. ਦੇ ਫੈਸਲੇ ਵਿਰੁੱਧ ਰਸਮੀ ਤੌਕ ’ਤੇ ਇਤਰਾਜ਼ ਦਾਖਲ ਕੀਤੇ ਹਨ। ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਿਹਾ ਕਿ ਸੂਬਾ ਸਰਕਾਰ ਅਦਾਲਤ ਵਿੱਚ ਸੀ.ਬੀ.ਆਈ. ਫੈਸਲੇ ਵਿਰੁੱਧ ਇਸ ਆਧਾਰ ’ਤੇ ਕੇਸ ਲੜ ਰਹੀ ਹੈ ਕਿ ਜਦੋਂ 6 ਸਤੰਬਰ ਨੂੰ ਦਿੱਲੀ ਪੁਲਿਸ ਐਸਟੈਬਲਿਸ਼ਮੈਂਟ ਐਕਟ ਦੀ ਧਾਰਾ 6 ਤਹਿਤ ਇਕ ਵਾਰ ਆਪਣੀ ਸਹਿਮਤੀ ਵਾਪਸ ਲੈ ਲਈ ਤਾਂ ਸੀ.ਬੀ.ਆਈ. ਨੂੰ ਕੋਈ ਜਾਂਚ ਜਾਰੀ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।

ਉਨਾਂ ਕਿਹਾ, ‘‘ਉਹ ਕਾਨੂੰਨ ਅਨੁਸਾਰ ਪਾਬੰਦ ਹਨ ਕਿ ਸਾਨੂੰ ਸਾਰੇ ਕਾਗਜ਼ਾਤ ਸੌਂਪ ਦੇਣ ਜਿਵੇਂ ਕਿ ਵਿਧਾਨ ਸਭਾ ਨੇ ਚਾਹਿਆ ਹੈ ਅਤੇ ਸਾਡੀ ਐਸ.ਆਈ.ਟੀ. ਨੂੰ ਸਾਰਾ ਮਾਮਲਾ ਆਪਣੇ ਹੱਥਾਂ ਵਿੱਚ ਲੈ ਲੈਣਾ ਚਾਹੀਦਾ ਹੈ ਤਾਂ ਜੋ ਉਹ ਅੱਗੇ ਕੰਮ ਕਰ ਸਕਣ ਜੋ ਸੀ.ਬੀ.ਆਈ. ਨੇ ਤਿੰਨ ਸਾਲਾਂ ਵਿੱਚ ਨਹੀਂ ਕੀਤਾ। ਸੂਬਾ ਪੁਲਿਸ ਥੋੜੇਂ ਸਮੇਂ ਵਿੱਚ ਨਤੀਜੇ ਕੱਢਣ ਦੇ ਸਮਰੱਥ ਹੈ।’’

ਅਦਾਲਤ ਵਿੱਚ ਅਗਲੀ ਸੁਣਵਾਈ 30 ਅਕਤੂਬਰ ਨੂੰ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
2 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 