ਬਰਗਾੜੀ ਬੇਅਦਬੀ ਮਾਮਲਾ
ਐਸ.ਆਈ.ਟੀ ਨੇ 6ਦੋਸ਼ੀਆਂ ਖ਼ਿਲਾਫ਼ ਪੇਸ਼ ਕੀਤਾ ਪਹਿਲਾ ਚਲਾਨ
ਚੰਡੀਗੜ੍ਹ, 9ਜੁਲਾਈ(ਵਿਸ਼ਵ ਵਾਰਤਾ)- ਆਈ.ਜੀ. ਬਾਰਡਰ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਐਸ.ਆਈ.ਟੀ ਨੇ ਇੱਕ ਨਵਾਂ ਰਿਕਾਰਡ ਕਾਇਮ ਕਰਦੇ ਹੋਏ ਬਰਗਾੜੀ ਬੇਅਦਬੀ ਕੇਸ ਵਿਚ 6 ਦੋਸ਼ੀਆਂ ਦੇ ਖ਼ਿਲਾਫ਼ ਪਹਿਲਾ ਚਲਾਨ ਪੇਸ਼ ਕਰ ਦਿੱਤਾ ਹੈ। ਏਆਈਜੀ ਕਾਉਂਟਰ ਇੰਟੇਲਿਜੇਂਸ ਰਾਜਿੰਦਰ ਸਿੰਘ ਸੋਹਲ ਵੀ ਇਸ ਟੀਮ ਦੇ ਮੈਂਬਰ ਹਨ । ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤੇ ਗਏ ਇਸ ਚਲਾਨ ਵਿਚ ਗ੍ਰਿਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ।