ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ਤੇ ਹਾਈਕੋਰਟ ਵਿੱਚ ਅਹਿਮ ਸੁਣਵਾਈ ਅੱਜ
ਐਸਆਈਟੀ ਪੰਜਾਬ ਲਿਆ ਕੇ ਕਰਨਾ ਚਾਹੁੰਦੀ ਹੈ ਪੁੱਛਗਿੱਛ
ਚੰਡੀਗੜ੍ਹ,2 ਮਈ(ਵਿਸ਼ਵ ਵਾਰਤਾ)-ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਹਾਈਕੋਰਟ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ਤੇ ਅੱਜ ਹਾਈਕੋਰਟ ਵਿੱਚ ਬਹਿਸ ਹੋਵੇਗੀ। ਦੱਸ ਦਈਏ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਰਾਮ ਰਹੀਮ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਸ ਸਮੇਂ ਰਾਮ ਰਹੀਮ ਕਤਲ ਅਤੇ ਬਾਲਾਤਕਾਰ ਦੇ ਹੋਰ ਮਾਮਲਿਆਂ ਵਿੱਚ ਰੋਹਤਕ ਦੀ ਸੁਨ੍ਹਾਰੀਆ ਜੇਲ੍ਹ ਵਿੱਚ ਬੰਦ ਹੈ ਅਤੇ ਹੇਠਲੀ ਅਦਾਲਤ ਵੱਲੋਂ ਰਾਮ ਰਹੀਮ ਦੀ ਵੀਡੀਓ ਕਾਨਫਰੰਸਿੰਗ ਰਾਂਹੀ ਪੇਸ਼ੀ ਨੂੰ ਮੰਨਜ਼ੂਰੀ ਦੇ ਦਿੱਤੀ ਗਈ ਹੈ।