ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ
ਸੁਪਰੀਮ ਕੋਰਟ ਨੇ ਦਿੱਤਾ ਵੱਡਾ ਆਦੇਸ਼
ਚੰਡੀਗੜ੍ਹ, 28ਫਰਵਰੀ(ਵਿਸ਼ਵ ਵਾਰਤਾ) ਇਸ ਸਮੇਂ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਇਹ ਆਦੇਸ਼ ਜਾਰੀ ਕੀਤੇ ਹਨ ਕਿ ਬਰਗਾੜੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ। ਦੱਸਿਆ ਜਾ ਰਿਹਾ ਕਿ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆ ਦੀ ਮੰਗ ਨੂੰ ਸਵੀਕਾਰਦੇ ਹੋਏ ਇਹ ਆਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ, ਹੁਣ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਵੇਗੀ।