ਬਰਗਾੜੀ ਬੇਅਦਬੀ ਮਾਮਲੇ ਵਿੱਚ ਵੱਡੀ ਕਾਰਵਾਈ
ਡੇਰਾ ਮੁਖੀ ਰਾਮ ਰਹੀਮ ਨੂੰ ਨੂੰ ‘ਮੁੱਖ ਮੁਲਜ਼ਮ’ ਦੇ ਤੌਰ ਤੇ ਕੀਤਾ ਗਿਆ ਨਾਮਜ਼ਦ
ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ
ਪੜ੍ਹੋ ਕਦੋਂ ਹੋਵੇਗੀ ਪੇਸ਼ੀ ਅਤੇ ਜਾਣੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,25 ਮਾਰਚ(ਵਿਸ਼ਵ ਵਾਰਤਾ)- ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਮਾਮਲੇ ਵਿੱਚ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਿਵਾਦਿਤ ਪੋਸਟਰ ਨਾਲ ਜੁੜੀ ਐਫਆਈਆਰ ਨੰਬਰ 117 ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਨਾਲ ਜੁੜੀ 128 ਨੰਬਰ ਐਫਆਈਆਰ ਵਿੱਚ ਬਤੌਰ ਮੁੱਖ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਨੂੰ 4 ਮਈ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।