ਬਰਗਾੜੀ ਮੋਰਚਾ ਦੇ 40ਵੇਂ ਜਥੇ ਦੇ 8 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
ਜੈਤੋ,12ਅਗਸਤ (ਵਿਸ਼ਵ ਵਾਰਤਾ ) ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਦੇ ਸਬੰਧ ਚ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੱਲ ਰਿਹਾ ਹੈ ।

ਅੱਜ ਯੂਥ ਵਿੰਗ ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ 8 ਸਿੰਘਾਂ ਗੁਰਵਿੰਦਰ ਸਿੰਘ, ਸਿਮਰਨਜੀਤ ਸਿੰਘ, ਗੁਰਲਾਲ ਸਿੰਘ, ਅਕਾਸ਼ਦੀਪ ਸਿੰਘ, ਬਿਕਰਮਜੀਤ ਸਿੰਘ, ਸਤਨਾਮ ਸਿੰਘ ਗੁਰਪ੍ਰੀਤ ਸਿੰਘ ਤੇ ਸੰਦੀਪ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਕਰਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ। ਗਿਰਫ਼ਤਾਰੀ ਦੇਣ ਤੋਂ ਪਹਿਲਾਂ ਇਨ੍ਹਾਂ ਸਿੰਘਾਂ ਨੇ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਦੇ ਨਾਆਰੇਬਾਜੀ ਕੀਤਾ। ਜੱਥੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਰਵਾਨਾ ਕੀਤਾ।ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਨਿਭਾਈ। ਜੱਥੇਦਾਰ ਦਰਸਨ ਸਿੰਘ ਦਲੇਰ ਕੋਟਲੀ ਦੇ ਢਾਡੀ ਜੱਥੇ ਨੇ ਗੁਰ ਇਤਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।