ਬਰਗਾੜੀ ਮੋਰਚਾ ਦੇ 41ਵੇਂ ਜੱਥੇ ਦੇ 20 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
ਜੈਤੋ, 13 ਅਗਸਤ (ਵਿਸ਼ਵ ਵਾਰਤਾ )2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬ ਕਲਾਂ ਕੋਟਕਪੂਰਾ ਗੋਲੀ ਕਾਂਡ ਦੇ ਸੰਬੰਧਿਤ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ। ਇਹ ਮੋਰਚਾ ਸਿਮਰ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ਵਿੱਚ ਚੱਲ ਰਿਹਾ ਹੈ।
ਅੱਜ ਯੂਥ ਵਿੰਗ ਫਿਲੋਰ(ਜਲੰਧਰ)ਪਿੰਡ ਸੇਖਾ(ਮੋਗਾ) ਦੇ ਇਹਨਾਂ 20 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ ਮੋਦਨ ਸਿੰਘ ,
ਸ਼ੇਰ ਸਿੰਘ ,ਬਲਦੇਵ ਸਿੰਘ,ਗੁਰਮੇਲ ਸਿੰਘ,ਹਰਬੰਸ ਸਿੰਘ,ਗੁਰਬੀਰ ਸਿੰਘ ਸਵਰਨਪਰੀਤ ਸਿੰਘ,ਅਬਜੀਤ ਸਿੰਘ,ਵਰਿੰਦਰ ਸਿੰਘ,
ਗੁਰਕੀਰਤਨ ਸਿੰਘ,ਸੁਰਜੀਤ ਸਿੰਘ,ਦਵਿੰਦਰ ਸਿੰਘ ,ਬੂਟਾ ਸਿੰਘ ਬਲਜੀਤ ਸਿੰਘ,ਦਿਲਪ੍ਰੀਤ ਸਿੰਘ,ਕੁਲਵਿੰਦਰ ਸਿੰਘ,ਰਾਕੇਸ਼ ਕੁਮਾਰ,ਰਾਹੁਲ , ਹਰਪ੍ਰੀਤ ਸਿੰਘ ਤੇ ਦਵਿੰਦਰ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।ਜਥੇ ਨੂੰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ ਤੇ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਰਵਾਨਾ ਕੀਤਾ।
ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਸਚੁੱਜੇ ਢੰਗ ਨਾਲ ਨਿਭਾਈ।