ਬਰਗਾੜੀ ਮੋਰਚੇ ‘ਚ 302 ਵੇਂ ਜਥੇ ਨੇ ਦਿੱਤੀ ਗ੍ਰਿਫਤਾਰੀ
ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ‘ਚ ਚੱਲ ਰਿਹਾ ਹੈ ਮੋਰਚਾ
ਜੈਤੋ,1 ਮਈ (ਵਿਸ਼ਵ ਵਾਰਤਾ)- 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।ਜਥੇ ਦੀ ਅਗਵਾਈ ਹਲਕਾ ਇੰਚਾਰਜ ਗੁਰਜੀਤ ਸਿੰਘ ਨੇ ਕੀਤੀ।ਅੱਜ ਜ਼ਿਲ੍ਹਾ ਪਟਿਆਲਾ) ਦੇ 10 ਸਿੰਘਾਂ
ਗੁਰਜੀਤ ਸਿੰਘ, ਰਣਜੀਤ ਸਿੰਘ, ਜੋਗਿੰਦਰ ਸਿੰਘ,
ਪ੍ਰਤਾਪ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ,
ਰਮਨ ਸਿੰਘ, ਸਤਨਾਮ ਸਿੰਘ , ਹਰਜਿੰਦਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਆਦਿ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਮੋਰਚੇ ਦੇ ਮੁੱਖ ਸੇਵਾਦਾਰ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਪ੍ਰਗਟ ਸਿੰਘ ਮੱਖੂ ਤਿਹਾੜ ਜੇਲ੍ਹ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਗੁਰਬਚਨ ਸਿੰਘ ਪਵਾਰ,ਮਾਸਟਰ ਜਗਤਾਰ ਸਿੰਘ ਦਬੜੀਖਾਨਾ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਰਣਦੀਪ ਸਿੰਘ ਸੰਧੂ ਪੀ ਏ ਮਾਨ ਸਾਬ੍ਹ,ਸੋਸ਼ਲ ਮੀਡੀਆ ਇੰਚਾਰਜ ਕਿਸਾਨ ਯੂਨੀਅਨ (ਅੰਮ੍ਰਿਤਸਰ)ਕੁਲਵਿੰਦਰ ਸਿੰਘ ਖਾਲਿਸਤਾਨੀ ਤਿਹਾੜ ਜੇਲ੍ਹ ਆਦਿ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਜ਼ਿਲਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਨਿਭਾਈ ਤੇ ਢਾਡੀ ਜਥਾ ਦਰਸ਼ਨ ਸਿੰਘ ਦਲੇਰ,ਰਾਮ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।























