ਬਰਨਾਲਾ ‘ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨੇ ‘ਚ ਕਿਸਾਨ ਦੀ ਮੌਤ

ਬਰਨਾਲਾ, 28 ਦਸੰਬਰ (ਤਰਸੇਮ ਗੋਇਲ)–ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੀ ਕੋਠੀ ਅੱਗੇ ਲਗਾਤਾਰ ਦਿੱਤੇ ਜਾ ਰਹੇ ਧਰਨੇ ‘ਚ ਕਿਸਾਨ ਸੁਖਦੇਵ ਸਿੰਘ ਉਮਰ 63 ਸਾਲ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਗੁਰਮ ਜ਼ਿਲ੍ਹਾ ਬਰਨਾਲਾ ਜੋ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਲੰਮੇ ਸਮੇਂ ਤੋਂ ਵਰਕਰ ਸੀ,ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ । ਕਿਸਾਨ ਆਗੂ ਜਰਨੈਲ ਸਿੰਘ ,ਬਲੌਰ ਸਿੰਘ,ਰੂਪ ਸਿੰਘ ਨੇ ਦੱਸਿਆ ਕਿ ਉਕਤ ਕਿਸਾਨ ਲਗਾਤਾਰ ਧਰਨੇ ‘ਚ ਸ਼ਮੂਲੀਅਤ ਕਰ ਰਿਹਾ ਸੀ।ਉਸ ਨੂੰ ਸੋਮਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ‘ਤੇ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਉਕਤ ਕਿਸਾਨ ਨੇ ਕਿਸਾਨੀ ਸੰਘਰਸ਼ ‘ਚ ਸ਼ਹੀਦੀ ਦਿੱਤੀ ਹੈ ।ਕਿਸਾਨ ਦੇ ਪਰਿਵਾਰ ਨੂੰ ਸਰਕਾਰ ਪਾਸੋਂ ਦੱਸ ਲੱਖ ਦਾ ਮੁਆਵਜ਼ਾ ਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਵਾਈ ਜਾਵੇਗੀ। ਮ੍ਰਿਤਕ ਕਿਸਾਨ ਦਾ ਸਸਕਾਰ ਵੀ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ।