ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ
ਕਤਲ, ਲੁੱਟ ਖੋਹ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਲੋੜੀਂਦੇ 10 ਦੋਸ਼ੀ ਅਸਲੇ ਸਮੇਤ ਕਾਬੂ
ਚੰਡੀਗੜ੍ਹ, 19ਫਰਵਰੀ(ਵਿਸ਼ਵ ਵਾਰਤਾ)- ਸੂਬੇ ਵਿੱਚ ਪੁਲਿਸ ਵੱਲੋਂ ਅਪਰਾਧਿਕ ਮਾਮਲਿਆਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਜਾਰੀ ਹੈ। ਇਸ ਮੁਹਿੰਮ ਦੇ ਤਹਿਤ ਬਰਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਗਿਰੋਹ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਅਪਰਾਧੀਆਂ ਦੇ ਇਸ ਗਿਰੋਹ ਦਾ ਪਰਦਾਫਾਸ਼ ਕਰਕੇ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ 6 ਰਾਈਫਲਾਂ, 2 ਪਿਸਤੌਲ, 1 ਰਿਵਾਲਵਰ, 35 ਜਿੰਦਾ ਕਾਰਤੂਸ ਅਤੇ 2 ਸਕਾਰਪੀਓ ਕਾਰਾਂ ਬਰਾਮਦ ਕੀਤੀਆਂ ਹਨ। ਇਸ ਤੋਂ ਪਹਿਲਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ, ਚੋਰੀ, ਸਨੈਚਿੰਗ, ਐਨਡੀਪੀਐਸ, ਆਰਮਜ਼ ਐਕਟ ਵਰਗੇ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ।
.@BarnalaPolice busted a gang of criminals and Arrested a total of 10 accused, Recovered 6 Rifles, 2 Pistols, 1 Revolver, 35 live cartridges & 2 Scorpio cars.
Previously Criminal cases like Murder, Burglary, Snatching, NDPS, Arms Act were registered in different districts. (1/2) pic.twitter.com/qlL9ZwnU9U
— Punjab Police India (@PunjabPoliceInd) February 19, 2023