
ਬਰਨਾਲਾ, 19 ਦਸੰਬਰ: ਠੰਡ ਦੇ ਨਾਲ-ਨਾਲ ਵੱਧ ਰਹੀ ਧੁੰਦ ਦੇ ਚੱਲਦਿਆਂ ਛੋਟੇ ਬੱਚਿਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲਾ ਮੈਜਿਸਟਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲਾ ਬਰਨਾਲਾ ਅਧੀਨ ਆਉਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 09:30 ਵਜੇ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਸਕੂਲਾਂ ਦੇ ਬੰਦ ਹੋਣ ਦੇ ਸਮਾਂ ਪਹਿਲਾਂ ਲਾਗੂ ਸ਼ਡਿਊਲ ਅਨੁਸਾਰ ਹੀ ਰੱਖਣ ਦੇ ਹੁਕਮ ਵੀ ਦਿੱਤੇ ਗਏ ਹਨ। ਇਹ ਹੁਕਮ ਮਿਤੀ 20 ਦਸੰਬਰ 2019 ਤੋਂ ਲੈ ਕੇ 31 ਦਸੰਬਰ 2019 ਤੱਕ ਬਰਨਾਲਾ ਜ਼ਿਲੇ ਵਿਚ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਵੱਲੋਂ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ। ਜ਼ਿਲਾ ਮੈਜਿਸਟਰੇਟ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦੀ ਜ਼ਿੰਮੇਵਾਰੀ ਨਿਯਤ ਕੀਤੀ ਗਈ ਹੈ। ਉਨਾਂ ਕਿਹਾ ਕਿ ਠੰਢ ਦਾ ਬੱਚਿਆਂ ਦੀ ਸਿਹਤ ’ਤੇ ਅਸਰ ਅਤੇ ਸੰਘਣੀ ਧੁੰਦ ਕਾਰਨ ਸਕੂਲੀ ਬੱਚੇ ਲਿਜਾ ਰਹੇ ਆਵਾਜਾਈ ਦੇ ਸਾਧਨਾਂ ਦਾ ਹਾਦਸੇ ਦਾ ਸ਼ਿਕਾਰ ਹੋਣ ਦੇ ਖ਼ਦਸ਼ੇ ਕਾਰਨ ਹੀ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅਜਿਹੇ ਹਾਲਾਤਾਂ ਵਿਚ ਸਕੂਲੀ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਕਰਨਾ ਜ਼ਰੂਰੀ ਹੈ ਅਤੇ ਅਜਿਹੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਲਈ ਚੌਕਸੀ ਵਰਤਣ ਦੀ ਵੀ ਲੋੜ ਹੈ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...























