ਬਰਮਿੰਘਮ ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੇ 5ਵੀਂ ਵਾਰ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼
ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) : ਭਾਰਤੀ ਹਾਕੀ ਟੀਮ ਨੇ ਇਕ ਵਾਰ ਫਿਰ ਆਪਣਾ ਕਰਿਸ਼ਮਾ ਦਿਖਾਇਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਆਪਣੇ ਆਖਰੀ ਗਰੁੱਪ ਮੈਚ ਵਿੱਚ ਵੇਲਜ਼ ਨੂੰ 4-1 ਨਾਲ ਹਰਾਇਆ। ਤੁਹਾਨੂੰ ਦੱਸ ਦੇਈਏ ਕਿ ਇਸ ਤਰ੍ਹਾਂ ਭਾਰਤੀ ਟੀਮ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਟੀਮ ਇੰਡੀਆ 5ਵੀਂ ਵਾਰ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ ਹੈ। ਇਸ ਤੋਂ ਪਹਿਲਾਂ ਟੀਮ 1998, 2010, 2014 ਅਤੇ 2018 ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ ਸੀ।























