ਵਾਪਰਿਆ ਭਿਆਨਕ ਸੜਕ ਹਾਦਸਾ
ਬਰਾਤ ਤੋਂ ਵਾਪਸ ਆ ਰਹੀ ਬੱਸ ਦੀ ਹੋਈ ਟੱਕਰ
7 ਲੋਕਾਂ ਦੀ ਮੌਤ,ਕਈ ਹਨ ਜ਼ਖਮੀ
ਚੰਡੀਗੜ੍ਹ, 19ਜੁਲਾਈ(ਵਿਸ਼ਵ ਵਾਰਤਾ)-ਉਤਰ ਪ੍ਰਦੇਸ਼ ਵਿੱਚ ਬੀਤੇ ਰਾਤ ਵਿਆਹ ਤੋਂ ਵਾਪਸ ਆਉਂਦੇ ਸਮੇਂ ਇਕ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬਹਜੋਈ-ਚਦੌਸੀ ਰਾਜਮਾਰਗ ਉਤੇ ਦੋ ਨਿੱਜੀ ਕੰਪਨੀ ਦੀਆਂ ਬੱਸਾਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਤੇ ਇਸ ਦੇ ਨਾਲ ਹੀ 8 ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਵਿੱਚ ਜਿਨ੍ਹਾਂ ਦੀ ਮੌਤ ਹੋਈ ਉਹ ਸਾਰੇ ਹੀ ਇਕੋ ਪਿੰਡ ਛਪਰਾ ਦੇ ਰਹਿਣ ਵਾਲੇ ਸਨ। ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ਪਹੁੰਚਾਇਆ ਗਿਆ ਹੈ।