ਬਰਖ਼ਾਸਤ ਮੰਤਰੀ ਡਾ.ਵਿਜੇ ਸਿੰਗਲਾ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ; ਮੰਗੀ ਜ਼ਮਾਨਤ
ਚੰਡੀਗੜ੍ਹ,13 ਜੂਨ(ਵਿਸ਼ਵ ਵਾਰਤਾ)-ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਸਿਹਤ ਮੰਤਰੀ ਦੇ ਆਹੁਦੇ ਤੋਂ ਬਰਖ਼ਾਸਤ ਕੀਤੇ ਗਏ ਅਤੇ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਵਿਜੇ ਸਿੰਗਲਾ ਨੇ ਹੁਣ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਾਣਕਾਰੀ ਅਨੁਸਾਰ ਵਿਜੇ ਸਿੰਗਲਾ ਨੇ ਹਾਈਕੋਰਟ ਵਿੱਚ ਜ਼ਮਾਨਤ ਅਰਜ਼ੀ ਪਾਈ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉਹਨਾਂ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਹਨਾਂ ਨੂੰ ਫਸਾਉਣ ਦੀ ਸਾਜਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਜਾਂਚ ਵਿੱਚ ਪੂਰੀ ਤਰ੍ਹਾਂ ਨਾਲ ਸਹਿਯੋਗ ਦੇਣ ਅਤੇ ਆਪਣੇ ਸਮਾਜ ਸੇਵਾ ਦੇ ਕੰਮਾਂ ਦਾ ਜਿਕਰ ਕਰਦੇ ਹੋਏ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ਤੇ ਹਾਈਕੋਰਟ ਵਿੱਚ ਜਲਦ ਸੁਣਵਾਈ ਹੋ ਸਕਦੀ ਹੈ।