ਬਰਖ਼ਾਸਤ ਮੰਤਰੀ ਡਾ.ਵਿਜੇ ਸਿੰਗਲਾ ਦੀ ਮੋਹਾਲੀ ਅਦਾਲਤ ਵਿੱਚ ਹੋਈ ਪੇਸ਼ੀ; ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਕੀਤਾ ਵਾਧਾ
ਚੰਡੀਗੜ੍ਹ,24 ਜੂਨ(ਵਿਸ਼ਵ ਵਾਰਤਾ)-ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਿਹਤ ਮੰਤਰੀ ਦੇ ਆਹੁਦੇ ਤੋਂ ਬਰਖਾਸਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਡਾ.ਵਿਜੇ ਸਿੰਗਲਾ ਦੀ ਅੱਜ ਵੀਡੀਓ ਕਾਨਫਰੰਸਿਗ ਰਾਹੀਂ ਮੋਹਾਲੀ ਅਦਾਲਤ ਵਿੱਚ ਪੇਸ਼ੀ ਹੋਈ ਹੈ। ਅਦਾਲਤ ਨੇ ਵਿਜੇ ਸਿੰਗਲਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ। ਉਦੋਂ ਤੱਕ ਸਿੰਗਲਾ ਨਿਆਂਇਕ ਹਿਰਾਸਤ ਵਿੱਚ ਰਹਿਣਗੇ।