ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ‘ਤੇ ਨਵਜੰਮੇ ਬੱਚੇ ਦੇ ਜਨਮ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼
ਪੜ੍ਹੋ, ਵੀਡੀਓ ਜਾਰੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀ ਕਿਹਾ
ਚੰਡੀਗੜ੍ਹ, 20ਮਾਰਚ(ਵਿਸ਼ਵ ਵਾਰਤਾ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਹਨਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬਲਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ‘ਤੇ ਰਹਿਮ ਕਰਨ ਦੀ ਬੇਨਤੀ ਕਰਨਾ ਚਾਹੁੰਦੇ ਹਨ। ਉਸ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ। ਉਹਨਾਂ ਨੇ ਕਿਹਾ ਕਿ ਮੈਂ ਇਥੇ ਦਾ ਵਸਨੀਕ ਹਾਂ, ਮੈਂ ਕਿਤੇ ਵੀ ਭੱਜਣ ਵਾਲਾ ਨਹੀਂ ਹਾਂ। ਜਿੱਥੇ ਵੀ ਤੁਸੀਂ ਮੈਨੂੰ ਬੁਲਾਓਗੇ , ਮੈਂ ਉੱਥੇ ਹਾਜ਼ਰ ਹੋਵਾਂਗਾ।
ਮੈਂ ਸਖ਼ਤ ਸ਼ਬਦਾਂ ਵਿੱਚ ਕਹਿਣਾ ਚਾਹੁੰਦਾ ਹਾਂ ਕਿ ਮੈਂ ਬਹੁਤ ਪਰੇਸ਼ਾਨ ਹਾਂ। ਤੁਹਾਨੂੰ ਬਾਅਦ ਵਿੱਚ ਹਰ ਚੀਜ਼ ‘ਤੇ ਯੂ-ਟਰਨ ਲੈਣ ਦੀ ਆਦਤ ਹੈ। ਮੁੱਖ ਮੰਤਰੀ ਦੇ ਸਲਾਹਕਾਰ ਉਨ੍ਹਾਂ ਨੂੰ ਅਜਿਹੀਆਂ ਸਲਾਹਾਂ ਦਿੰਦੇ ਹਨ ਜਿਸ ‘ਤੇ ਮੁੱਖ ਮੰਤਰੀ ਆਪਣੇ ਸਟੈਂਡ ‘ਤੇ ਕਾਇਮ ਰਹਿਣ ਤੋਂ ਅਸਮਰੱਥ ਹੁੰਦੇ ਹਨ। ਅੱਗੇ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਇਸ ਵਾਰ ਸੀ.ਐਮ ਮਾਨ ਨੇ ਉਨ੍ਹਾਂ ਨੂੰ ਹੱਥ ਪਾਉਣਾ ਹੈ ਤਾਂ ਚੰਗੀ ਤਰ੍ਹਾਂ ਪਾਵੇ, ਕਿਉਂਕਿ ਉਹ ਯੂ-ਟਰਨ ਲੈਣ ਵਾਲੇ ਨਹੀਂ ਹਨ। ਉਹ ਆਪਣੀ ਜਾਨ ਦੇ ਸਕਦੇ ਹਨ, ਪਰ ਯੂ-ਟਰਨ ਜਾਂ ਪਿੱਛੇ ਹਟਣ ਵਾਲੇ ਨਹੀਂ ਹਨ। ਮੂਸੇਵਾਲਾ ਨੇ ਵੀ ਆਪਣੇ ਜੀਵਨ ਦੇ 28 ਸਾਲ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਗੁਜ਼ਾਰੇ ਸਨ। ਉਹ ਸਾਬਕਾ ਫੌਜੀ ਹੈ ਅਤੇ ਕਾਨੂੰਨ ਦਾ ਸਤਿਕਾਰ ਕਰਦਾ ਹੈ। ਉਹਨਾਂ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਹੈ। ਜੇਕਰ ਉਹ ਕਿਤੇ ਵੀ ਕਾਨੂੰਨ ਤੋਂ ਪਰੇ ਹੈ ਤਾਂ ਸਰਕਾਰ ਉਹਨਾਂ ਨੂੰ ਸਲਾਖਾਂ ਪਿੱਛੇ ਡੱਕ ਦੇਵੇ। ਜੇਕਰ ਸਰਕਾਰ ਨੂੰ ਫਿਰ ਵੀ ਉਸ ‘ਤੇ ਭਰੋਸਾ ਨਹੀਂ ਹੈ ਤਾਂ ਸਰਕਾਰ ਨੂੰ ਪਹਿਲਾਂ ਉਸ ‘ਤੇ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰੋ ਅਤੇ ਫਿਰ ਮਾਮਲੇ ਦੀ ਜਾਂਚ ਕਰੋ। ਉਹ ਭਰੋਸੇ ਨਾਲ ਕਹਿ ਰਿਹਾ ਹੈ ਕਿ ਇਲਾਜ ਮੁਕੰਮਲ ਹੋਣ ਤੋਂ ਬਾਅਦ ਉਹ ਸਾਰੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨਗੇ।
ਵੀਡੀਓ ਦੇਖਣ ਲਈ ਲਿੰਕ ਤੇ ਕਲਿੱਕ ਕਰੋ
https://www.instagram.com/reel/C4s9x_QS5-0/?igsh=MTc4MmM1YmI2Ng==