ਚੰਡੀਗੜ, 14 ਫਰਵਰੀ:- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਅਕਾਲੀ ਜਥਾ ਮੋਹਾਲੀ ਸ਼ਹਿਰੀ ਦੇ ਪ੍ਰਧਾਨ ਸ. ਬਲਜੀਤ ਸਿੰਘ ਕੁੰਭੜਾ ਦੇ ਅੱਜ ਇੱਕ ਦਰਦਨਾਕ ਸੜਕ ਹਾਦਸੇ ਵਿੱਚ ੇ ਅਚਾਨਕ ਅਕਾਲ ਚਲਾਣਾ ਕਰ ਜਾਣ ਉਪਰ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਸ. ਬਲਜੀਤ ਸਿੰਘ ਕੁੰਭੜਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾ ਕਿਹਾ ਕਿ ਸ. ਕੁੰਭੜਾ ਬਹੁਤ ਹੀ ਮਿਹਨਤੀ, ਸਿਆਣੇ ਅਤੇ ਨੇਕ ਸ਼ਖਸੀਅਤ ਦੇ ਮਾਲਕ ਸਨ।
ਇੱਕ ਵੱਖਰੇ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ. ਬਲਜੀਤ ਸਿੰਘ ਕੁੰਭੜਾ ਦੇ ਬੇਵਕਤ ਅਕਾਲ ਚਲਾਣਾ ਕਰ ਜਾਣ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਸੜਕ ਹਾਦਸੇ ਵਿੱਚ ਉਹਨਾ ਦੀ ਧਰਮ ਸੁਪਤਨੀ ਜੋ ਕਿ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਹਨ, ਦੇ ਜਲਦੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ। ਆਗੂਆਂ ਨੇ ਵਿਛੜੀ ਆਤਮਾ ਦੀ ਸ਼ਾਤੀ ਲਈ ਅਰਦਾਸ ਕਰਦੇ ਹੋਏ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਗਹਿਰੀ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਹੋਏ ਨਤਮਸਤਕ
ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਹੋਏ ਨਤਮਸਤਕ ਚੰਡੀਗੜ੍ਹ, 17ਮਈ(ਵਿਸ਼ਵ ਵਾਰਤਾ) ਦਿੱਲੀ ਦੇ...